ਕੁਲਦੀਪ ਜਾਫਲਪੁਰ, ਕਾਹਨੂੰਵਾਨ : ਅੱਜ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੁਰਦਾਸਪੁਰ ਫੇਰੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਯੂਥ ਕੋਰ ਕਮੇਟੀ ਮੈਂਬਰ ਕੰਵਲਪ੍ਰਰੀਤ ਸਿੰਘ ਕਾਕੀ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਪਰਮਵੀਰ ਸਿੰਘ ਲਾਡੀ ਇਸਤਰੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਧਾਨ ਬੀਬੀ ਬੀਬੀ ਸ਼ਰਨਜੀਤ ਕੌਰ ਤੇ ਨੌਜਵਾਨ ਆਗੂ ਰਾਣਾ ਪਠਾਨਕੋਟ ਦੀ ਅਗਵਾਈ ਵਿਚ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਆਗੂਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਹੁਣ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿੱਚ ਸਾਰੇ ਇਹ ਨੌਜਵਾਨ ਆਗੂ ਆਪਣਾ ਫਰਜ ਸਮਝਦੇ ਹੋਏ ਭਾਜਪਾ ਦਾ ਹਰ ਮੁਹਾਜ਼ 'ਤੇ ਵਿਰੋਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਹਿਲੀ ਅਕਤੂਬਰ ਨੂੰ ਚੰਡੀਗੜ੍ਹ ਵਾਲੇ ਇਕੱਠ ਲਈ ਵੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਹੁਣ ਤੋਂ ਹੀ ਆਪਣੀਆਂ ਡਿਊਟੀਆਂ ਸੰਭਾਲਦੇ ਹੋਏ ਜੁੜ ਜਾਣਾ ਚਾਹੀਦਾ ਹੈ। ਇਸ ਮੌਕੇ ਇਨ੍ਹਾਂ ਆਗੂਆਂ ਨੇ ਪਾਰਟੀ ਪ੍ਰਧਾਨ ਨੂੰ ਵਿਸ਼ਵਾਸ ਦੁਆਇਆ ਕਿ ਉਹ ਉਨ੍ਹਾਂ ਵੱਲੋਂ ਦਿੱਤੇ ਗਏ ਹੁਕਮਾਂ ਦੀ ਤਮੀਲ ਕਰਦੇ ਹੋਏ ਪਹਿਲੀ ਅਕਤੂਬਰ ਦੇ ਇਕੱਠ ਨੂੰ ਇਤਿਹਾਸਕ ਬਣਾਉਣਗੇ ਅਤੇ ਆਮ ਲੋਕਾਂ ਨੂੰ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਤੋਂ ਜ਼ਰੂਰ ਜਾਣੂੰ ਕਰਵਾਉਣਗੇ।