ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ, ਕਿਹਾ- ਹੈਰੋਇਨ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ, ਸ਼ਾਹ ਦਾ ਬਿਆਨ ਮੰਤਰਾਲੇ ਦੀ ਨਾਕਾਮੀ ਦਾ ਸਬੂਤ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਨੀਵਾਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਵਿਚ ਬਿਆਨਬਾਜ਼ੀ ਕਰਦਿਆਂ ਕਿਹਾ ਗਿਆ ਹੈ ਕਿ ਭਾਰਤ ਵਿਚ 45 ਫ਼ੀਸਦ ਹੈਰੋਇਨ ਪੰਜਾਬ ਰਾਹੀਂ ਆਉਂਦੀ ਹੈ।
Publish Date: Sun, 15 Mar 2026 10:54 AM (IST)
Updated Date: Sun, 15 Mar 2026 10:56 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਨੀਵਾਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਵਿਚ ਬਿਆਨਬਾਜ਼ੀ ਕਰਦਿਆਂ ਕਿਹਾ ਗਿਆ ਹੈ ਕਿ ਭਾਰਤ ਵਿਚ 45 ਫ਼ੀਸਦ ਹੈਰੋਇਨ ਪੰਜਾਬ ਰਾਹੀਂ ਆਉਂਦੀ ਹੈ। ਇਸ ਬਿਆਨ ਤੋਂ ਗ੍ਰਹਿ ਮੰਤਰਾਲੇ ਦੀ ਨਾਕਾਮੀ ਜੱਗਜ਼ਾਹਰ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤ–ਪਾਕਿਸਤਾਨ ਸਰਹੱਦ ਦੀ ਸੁਰੱਖਿਆ ਲਈ ਬੀਐੱਸਐੱਫ ਦੀ ਤਾਇਨਾਤੀ ਤੋਂ ਇਲਾਵਾ ਸਰਹੱਦੀ ਖੇਤਰ ਦੇ 50 ਕਿੱਲੋਮੀਟਰ ਏਰੀਏ ਤੇ ਬੀਐੱਸਐੱਫ ਦੀ ਚੌਕਸੀ ਹੋਣ ਦੇ ਬਾਵਜੂਦ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਤੇ ਹਥਿਆਰ ਭਾਰਤੀ ਖੇਤਰ ਵਿਚ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹੱਦੋਂ ਪਾਰੋਂ ਆਏ ਹਥਿਆਰਾਂ ਨਾਲ ਗੈਂਗਸਟਰਾਂ ਵੱਲੋਂ ਗੋਲੀਆਂ ਮਾਰੀਆਂ ਜਾ ਰਹੀਆਂ ਹਨ।
ਰੰਧਾਵਾ ਨੇ ਕਿਹਾ ਕਿ ਜੇ ਸਰਹੱਦੋਂ ਪਾਰੋਂ ਆਸਾਨੀ ਨਾਲ ਹਥਿਆਰ ਤੇ ਨਸ਼ੀਲੇ ਪਦਾਰਥ ਆ ਰਹੇ ਹਨ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਤੇ ਗ੍ਰਹਿ ਮੰਤਰਾਲਾ ਹੈ। ਰੰਧਾਵਾ ਨੇ ਕਿਹਾ ਕਿ ਕੇਂਦਰ ਅਤੇ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੀ ਸੁਰੱਖਿਆ ਸਿਆਸੀ ਬਿਆਨ ਨਾਲ ਮਜਬੂਰ ਨਹੀਂ ਹੋਣੀ, ਸਗੋਂ ਸਖਤ ਸੁਰੱਖਿਆ ਪ੍ਰਬੰਧਾਂ ਨਾਲ ਹੋਣੀ ਹੈ।