ਪ੍ਰਕਾਸ਼ ਪੁਰਬ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਡੀਏਵੀ ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ
Publish Date: Sat, 21 Nov 2026 03:22 PM (IST)
Updated Date: Sat, 21 Nov 2026 03:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਬਟਾਲਾ: ਡਾ. ਐੱਮਆਰਐੱਸ ਭੱਲਾ ਡੀਏਵੀ ਸਕੂਲ ਕਿਲਾ ਮੰਡੀ ਬਟਾਲਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ’ਤੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਕੀਰਤਨ ਅਤੇ ਸ਼ਬਦ ਗਾਇਨ ਕੀਤਾ ਗਿਆ। ਸਕੂਲ ਅਧਿਆਪਕ ਕਮਲਜੀਤ ਸਿੰਘ ਅਤੇ ਕੰਨੂ ਸ਼ਰਮਾ ਨੇ ਵੀ ਗੁਰਬਾਣੀ ਦਾ ਕੀਰਤਨ ਕਰਦਿਆ ਸਕੂਲ ਪਰਿਸਰ ਨੂੰ ਰੂਹਾਨੀਅਤ ਦੇ ਰੰਗ ਵਿੱਚ ਰੰਗ ਦਿੱਤਾ। ਇਸ ਦੌਰਾਨ ਸਕੂਲ ਚੇਅਰਮੈਨ ਅਰੁਣ ਅਗਰਵਾਲ, ਐੱਲਐੱਮਸੀ ਮੈਂਬਰ ਕੇਐੱਲ ਗੁਪਤਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਪ੍ਰੋ. ਓਮ ਪ੍ਰਕਾਸ਼, ਡੀਏਵੀ ਸਕੂਲ ਚੰਦਰ ਨਗਰ ਬਟਾਲਾ ਦੇ ਪ੍ਰਿੰਸੀਪਲ ਵਿਜੇ ਕੁਮਾਰ ਅਤੇ ਸਟਾਫ, ਅਗਿਆਵੰਤੀ ਮਾਰਵਾਹਾ ਡੀਏਵੀ ਸਕੂਲ ਮੁਰਗੀ ਮੁਹੱਲਾ ਬਟਾਲਾ ਦੇ ਪ੍ਰਿੰਸੀਪਲ ਨੀਲਮ ਸ਼ਰਮਾ ਤੇ ਸਟਾਫ ਅਤੇ ਸਕੂਲ ਆਫ਼ ਐਮੀਨੈਂਸ ਕਿਲਾ ਮੰਡੀ ਬਟਾਲਾ ਦੇ ਇੰਚਾਰਜ ਹਰਪ੍ਰੀਤ ਕੌਰ ਵੀ ਆਪਣੇ ਅਧਿਆਪਕ ਸਟਾਫ਼ ਸਮੇਤ ਸਮਾਗਮ ਵਿੱਚ ਪਹੁੰਚੇ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਾਰਿਆਂ ਨੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਰਿਚਾ ਮਹਾਜਨ ਨੇ ਆਏ ਮਹਿਮਾਨਾਂ, ਐੱਲਐੱਮਸੀ ਮੈਂਬਰਾਂ, ਪ੍ਰਿੰਸੀਪਲਾਂ ਅਤੇ ਉਨ੍ਹਾਂ ਦੇ ਅਧਿਆਪਕ ਸਟਾਫ਼ ਦਾ ਧੰਨਵਾਦ ਕਰਦਿਆਂ ਸਿਰੋਪਾਓ ਨਾਲ ਸਨਮਾਨ ਕੀਤਾ।