- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਐਸਐਫ ਦੀ 27 ਬਟਾਲੀਅਨ ਦੀ ਬੀਓਪੀ ਬੋਹੜ ਵਡਾਲਾ ਦੇ ਜਵਾਨ ਜਦੋਂ ਐਤਵਾਰ ਦੀ ਰਾਤ ਨੂੰ ਸਰਹੱਦ ਤੇ ਪੂਰੀ ਤਰ੍ਹਾਂ ਚੌਕਸ ਸਨ ਤਾਂ ਇਸ ਦੌਰਾਨ ਡਿਊਟੀ ਤੇ ਤਾਇਨਾਤ ਸੰਤਰੀ ਨੇ ਇੱਕ ਅਣਪਛਾਤੇ ਵਿਅਕਤੀ ਨੂੰ ਕਾਬੂ ਕੀਤਾ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਭਾਰਤ ਪਾਕਿਸਤਾਨ ਦੀ ਸਰਹੱਦ ਤੇ ਤਾਇਨਾਤ ਬੀਐਸਐਫ ਤੇ ਸੈਕਟਰ ਗੁਰਦਾਸਪੁਰ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਸਰਹੱਦ ਨੇੜੇ ਪਾਕਿਸਤਾਨ ਵਾਲੇ ਪਾਸੇ ਨੂੰ ਜਾ ਰਹੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 27 ਬਟਾਲੀਅਨ ਦੀ ਬੀਓਪੀ ਬੋਹੜ ਵਡਾਲਾ ਦੇ ਜਵਾਨ ਜਦੋਂ ਐਤਵਾਰ ਦੀ ਰਾਤ ਨੂੰ ਸਰਹੱਦ ਤੇ ਪੂਰੀ ਤਰ੍ਹਾਂ ਚੌਕਸ ਸਨ ਤਾਂ ਇਸ ਦੌਰਾਨ ਡਿਊਟੀ ਤੇ ਤਾਇਨਾਤ ਸੰਤਰੀ ਨੇ ਇੱਕ ਅਣਪਛਾਤੇ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਭਾਰਤ ਵਾਲੇ ਪਾਸੇ ਤੋਂ ਭਾਰਤ ਪਾਕਿਸਤਾਨ ਦੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਵਾਲੇ ਪਾਸੇ ਨੂੰ ਜਾ ਰਿਹਾ ਸੀ।