ਵਿਜੇ ਥਾਪਰ, ਬਟਾਲਾ

ਸੀਵਰੇਜ ਅਤੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ। ਇਨਾਂ੍ਹ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਉਹਨਾਂ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਮੰਨੀਆਂ ਤਾਂ ਹੜਤਾਲ ਨੂੰ ਅਣਮਿੱਥੇ ਸਮੇਂ ਵਿੱਚ ਬਦਲ ਦਿੱਤਾ ਜਾਵੇਗਾ। ਨਗਰ ਨਿਗਮ ਬਟਾਲਾ ਵਿਖੇ ਧਰਨੇ ਤੇ ਬੈਠੇ ਸਫਾਈ ਕਰਮਚਾਰੀਆਂ ਨੂੰ ਸੰਬੋਧਨ ਕਰਦਿਆ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਵਿਕੀ ਕਲਿਆਣ, ਜਿੰਮੀ ਮਲਹੋਤਰਾ, ਗੋਲਡੀ, ਨਰੇਸ਼ ਖੋਸਲਾ, ਰਕੇਸ਼ ਮਲਹੋਤਰਾ, ਮੰਗਾਂ ਭੰਡਾਰੀ ਅਤੇ ਨਿਸ਼ਾਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਸੱਤਾ ਪਾਰਟੀ ਨੇ ਚੋਣਾਂ ਦੌਰਾਨ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗੱਲ ਕਹੀ ਸੀ, ਜਿਸ ਕਾਰਨ ਵੱਡੀ ਗਿਣਤੀ ਵਿਚ ਸਫਾਈ ਕਰਮਚਾਰੀਆਂ ਨੇ ਵੋਟਾਂ ਪਾ ਕੇ ਇਸ ਪਾਰਟੀ ਨੂੰ ਸੱਤਾ ਵਿਚ ਲਿਆਂਦਾ ਸੀ, ਪਰ ਸੂਬੇ ਵਿਚ ਸਰਕਾਰ ਬਣੀ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ,ਪਰ ਅਜੇ ਤੱਕ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਇਹਨਾਂ ਸਫਾਈ ਕਰਮਚਾਰੀਆਂ ਨੂੰ ਮਾਨਸਿਕ ਅਤੇ ਆਰਥਿਕ ਤੰਗੀ ਦਾ ਸ਼ਕਿਾਰ ਹੋਣਾ ਪੈ ਰਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗ ਵੱਲ ਨੂੰ ਤੁਰੰਤ ਹੱਲ ਨਾ ਕੀਤਾ ਤਾਂ ਸ਼ੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਹੜਤਾਲ ਨੂੰ ਅਣਮਿੱਥੇ ਸਮੇਂ ਤੱਕ ਕਰ ਦਿੱਤਾ ਜਾਵੇਗਾ।

ਦੂਸਰੇ ਪਾਸੇ ਇਹਨਾਂ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਅਸਰ ਵੀ ਦਿਖਣਾ ਸ਼ੁਰੂ ਹੋ ਗਿਆ ਹੈ ਅਤੇ ਸ਼ਹਿਰ ਵਿਚ ਸੀਵਰੇਜ ਸਿਸਟਮ ਪੂਰੀ ਤਰਾਂ੍ਹ ਵਿਗੜਦਾ ਨਜ਼ਰ ਆ ਰਿਹਾ ਹੈ। ਵਾਰਡ ਨੰਬਰ 47 ਵਿਚ ਕਈ ਗਲੀਆਂ ਵਿਚ ਸੀਵਰੇਜ ਬੰਦ ਹੋਣ ਕਾਰਨ ਗਲੀਆਂ ਵਿਚ ਗੰਦਾ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਲੋਕਾਂ ਭਾਰੀ ਪੇ੍ਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।