ਵਾਲੀਬਾਲ ਟੂਰਨਾਮੈਂਟ ਦੇ ਰੋਮਾਂਚਕ ਫਾਈਨਲ ਵਿੱਚ ਤਲੂਰ ਬਣਿਆ ਚੈਂਪੀਅਨ
ਵਾਲੀਬਾਲ ਟੂਰਨਾਮੈਂਟ ਦੇ ਰੋਮਾਂਚਕ ਫਾਈਨਲ ਵਿੱਚ ਤਲੂਰ ਬਣਿਆ ਚੈਂਪੀਅਨ, ਬਾਡਮਾਂ ਨੂੰ 2-1 ਨਾਲ ਹਰਾ ਕੇ ਜਿੱਤੀ ਟਰਾਫੀ
Publish Date: Sat, 13 Jun 2026 03:13 PM (IST)
Updated Date: Sat, 13 Jun 2026 03:15 PM (IST)

- ਬਾਡਮਾਂ ਨੂੰ 2-1 ਨਾਲ ਹਰਾ ਕੇ ਜਿੱਤੀ ਟਰਾਫੀ ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ : ਹਲਕਾ ਭੋਆ ਅਧੀਨ ਪੈਂਦੇ ਪਿੰਡ ਫਤਿਹਪੁਰ ਵਿੱਚ ਕਰਵਾਏ ਗਏ ਖੇਡ ਟੂਰਨਾਮੈਂਟ ਉਤਸ਼ਾਹ ਅਤੇ ਖੇਡ ਭਾਵਨਾ ਦੇ ਮਾਹੌਲ ਵਿੱਚ ਸੰਪੰਨ ਹੋਇਆ। ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਨੇ ਰੀਬਨ ਕੱਟ ਕੇ ਫਾਈਨਲ ਮੈਚ ਦਾ ਉਦਘਾਟਨ ਕੀਤਾ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਤਲੂਰ ਅਤੇ ਬਾਡਮਾਂ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਤਲੂਰ ਦੀ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਬਾਡਮਾਂ ਦੀ ਟੀਮ ਨੂੰ 2-1 ਨਾਲ ਹਰਾਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਅਤੇ ਟਰਾਫੀ ਆਪਣੇ ਨਾਮ ਕੀਤੀ। ਜੇਤੂ ਟੀਮ ਤਲੂਰ ਨੂੰ ਟਰਾਫੀ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਉਪ ਜੇਤੂ ਰਹੀ ਬਾਡਮਾਂ ਦੀ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਬਣਾਉਂਦੀਆਂ ਹਨ, ਸਗੋਂ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਹੋਣ ਵਾਲੇ ਅਜਿਹੇ ਖੇਡ ਸਮਾਗਮ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਅਤੇ ਆਪਸੀ ਭਾਈਚਾਰੇ ਤੇ ਪਿਆਰ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਪ੍ਰਬੰਧਕ ਕਮੇਟੀ ਅਤੇ ਆਯੋਜਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਆਯੋਜਨ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਦੇ ਹਨ ਅਤੇ ਨੌਜਵਾਨਾਂ ਨੂੰ ਅਨੁਸ਼ਾਸਨ, ਸਮਰਪਣ ਅਤੇ ਖੇਡ ਭਾਵਨਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਭਵਿੱਖ ਵਿੱਚ ਵੀ ਖੇਡਾਂ ਅਤੇ ਖਿਡਾਰੀਆਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਦੀਪ ਚੰਦ, ਫੌਜੀ ਕਾਕਾ ਸੈਣੀ, ਵਿਪਿਨ ਕੁਮਾਰ, ਸੋਨੂ ਫੌਜੀ, ਸੌਰਵ ਕੁਮਾਰ, ਰੋਹਿਤ ਕੁਮਾਰ, ਟਵਿੰਕਲ, ਸ਼ਿਵ ਕੁਮਾਰ, ਸੰਨੀ ਕੁਮਾਰ, ਨਿਤਿਨ ਕੁਮਾਰ, ਮੁਕੇਸ਼ ਕੁਮਾਰ, ਪੰਕ, ਅਕਸ਼ੈ, ਪੰਕਜ, ਮਾਸਟਰ ਅਮਨ, ਫੌਜੀ ਰਜਤ, ਨਿਤਿਨ, ਸਚਿਨ ਫੌਜੀ, ਰਾਣੂ ਫੌਜੀ, ਮਾਸਟਰ ਮਨੂ, ਵਿਪਿਨ, ਸੌਰਭ, ਸ਼ਿਵ ਕੁਮਾਰ ਅਤੇ ਹੋਰ ਹਾਜ਼ਰ ਸਨ।