- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਾਰਾਗੜ੍ਹ ਦੀ ਸਰਪੰਚ ਰੋਜ਼ੀ ਸੈਣੀ 300 ਪਰਿਵਾਰਾਂ ਸਮੇਤ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ: ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਤਾਰਾਗੜ੍ਹ ਵਿੱਚ ਉਸ ਸਮੇਂ ਸਿਆਸੀ ਹਲਚਲ ਦੇਖਣ ਨੂੰ ਮਿਲੀ, ਜਦੋਂ ਪਿੰਡ ਦੀ ਮੌਜੂਦਾ ਸਰਪੰਚ ਰੋਜ਼ੀ ਸੈਣੀ ਅਤੇ ਉਨ੍ਹਾਂ ਦੇ ਪਤੀ ਸਮਾਜ ਸੇਵੀ ਰਾਜੇਸ਼ ਕੁਮਾਰ ਆਪਣੇ ਸਮਰਥਕਾਂ ਸਮੇਤ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਨਾਲ 300 ਪਰਿਵਾਰ ਆਪ ਵਿੱਤ ਸ਼ਾਮਲ ਹੋ ਰਹੇ ਹਨ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਸਿਰੋਪੇ ਪਾ ਕੇ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਲਗਭਗ 20 ਗੁੱਜਰ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਰਾਜੇਸ਼ ਕੁਮਾਰ ਕੁੱਦਾ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏl ਪਿੰਡ ਮਦੀਨਪੁਰ ਤੋਂ ਭਾਜਪਾ ਦੇ ਪਿਛਲੇ ਕਰੀਬ 15 ਸਾਲਾਂ ਤੋਂ ਬੂਥ ਇੰਚਾਰਜ ਰਹੇ ਲੱਕੀ ਸੈਣੀ ਅਤੇ ਸਹਾਰਨਪੁਰ ਦੇ ਸਰਪੰਚ ਮਨਜੀਤ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਦਰਜਨਾਂ ਆਗੂ ਅਤੇ ਵਰਕਰਾਂ ਨੇ ਵੀ ‘ਆਪ’ ਦਾ ਪੱਲਾ ਫੜਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਵੱਲੋਂ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਤੱਕ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਆਗੂ ਅਤੇ ਵਰਕਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਉਨ੍ਹਾਂ ਦਾ ਆਪਣਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਭੋਆ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਸੁਨੀਤਾ ਦੇਵੀ ਮਦੀਨਪੁਰ, ਸੋਨੂੰ ਬਾਬਾ, ਸਰਪੰਚ ਮਨਜੀਤ ਸਿੰਘ ਸਹਾਰਨਪੁਰ, ਜੋਗਿੰਦਰ ਸੈਣੀ ਬਿੱਟੂ, ਸਰਬਜੀਤ ਸਲਾਰੀਆ, ਕਾਕਾ ਪ੍ਰਧਾਨ ਸੁਨੀਲ, ਰਮਨਪ੍ਰੀਤ, ਰਾਜੂ ਤਾਰਾਗੜ੍ਹ, ਜਾਨੂ ਤਾਰਾਗੜ੍ਹ, ਗੁਰਪ੍ਰੀਤ, ਅੰਕੁਸ਼, ਨੰਨੂ ਸੈਣੀ ਤਰਾਗੜ੍ਹ, ਰਿਤੂ ਸੈਣੀ, ਅਮਨ ਸਿੰਘ, ਮਿਸਟਰ ਮਾਨ ਧੋਬੜਾ, ਗੁਰਮੀਤ ਤੋਂ ਇਲਾਵਾ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਗੁਰਪ੍ਰੀਤ ਕੌਰ, ਬੀਸੀ ਵਿੰਗ ਦੇ ਇੰਚਾਰਜ ਨਰੇਸ਼ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਭੂਪਿੰਦਰ ਸਿੰਘ ਮੁੰਨਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ, ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।