- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਚਆਰਏ ਸਕੂਲ ਦੀ ਤਵਨੂਰਪ੍ਰੀਤ ਬੈਡਮਿੰਟਨ ਟੂਰਨਾਮੈਂਟ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਐੱਚਆਰਏ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੀ ਨੌਵੀਂ ਕਲਾਸ ਦੀ ਵਿਦਿਆਰਥਣ ਤਵਨੂਰਪ੍ਰੀਤ ਕੌਰ ਨੇ ਸਟੇਟ ਲੈਵਲ ਬੈਡਮਿੰਟਨ ਟੂਰਨਾਮੈਂਟ 2026 ਵਿੱਚੋਂ ਪਹਿਲਾ ਸਥਾਨ ਹਾਸਲ ਕਰਦੇ ਹੋਏ ਟਰਾਫ਼ੀ ਅਤੇ ਸੋਨੇ ਦਾ ਮੈਡਲ ਪ੍ਰਾਪਤ ਕੀਤਾ। ਸਟੇਟ ਲੈਵਲ ਬੈਡਮਿੰਟਨ ਟੂਰਨਾਮੈਂਟ (ਅੰਡਰ-17) 2026 ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਟੂਰਨਾਮੈਂਟ ਵਿੱਚ ਐੱਚਆਰਏ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੀ ਨੌਵੀਂ ਕਲਾਸ ਦੀ ਵਿਦਿਆਰਥਣ ਤਵਨੂਰਪ੍ਰੀਤ ਕੌਰ ਨੇ ਵੀ ਹਿੱਸਾ ਲਿਆ। ਜਿਸ ਵਿੱਚ ਉਸ ਨੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਦੇ ਹੋਏ ਬੈਡਮਿੰਟਨ ਟੂਰਨਾਮੈਂਟ ਵਿੱਚੋਂ ਪਹਿਲਾ ਸਥਾਨ, ਟਰਾਫ਼ੀ ਅਤੇ ਗੋਲਡ ਮੈਡਲ ਪ੍ਰਾਪਤ ਕਰ ਕੇ ਜਿੱਥੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ, ਉੱਥੇ ਆਪਣੇ ਸਕੂਲ ਦਾ ਨਾਂ ਰੋਸ਼ਨ ਕਰ ਕੇ ਇੱਕ ਨਵਾਂ ਇਤਿਹਾਸ ਰਚਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ, ਆਂਚਲ ਅਗਰਵਾਲ, ਮੈਡਮ ਨੀਲੋਫਰ, ਪ੍ਰਿੰਸੀਪਲ ਸਤੀਸ਼ ਕੁਮਾਰ ਅਤੇ ਨਵਦੀਪ ਕੌਰ ਨੇ ਬੜੇ ਹੀ ਖੁਸ਼ੀ ਭਰੇ ਲਹਿਜ਼ੇ ਵਿੱਚ ਜੇਤੂ ਵਿਦਿਆਰਥਣ ਅਤੇ ਉਨ੍ਹਾਂ ਦੀ ਕੋਚ ਸੁਮਨ ਬਾਲਾ ਨੂੰ ਬਹੁਤ-ਬਹੁਤ ਵਧਾਈ ਦਿੱਤੀ।