ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਲੋਕਾਂ ਨੂੰ ਜਾਗਰੂਕ ਕਰਨਗੀਆਂ : ਡਾ. ਅਰਸ਼ਦੀਪ ਸਿੰਘ
ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੀਆਂ: ਡਾ. ਅਰਸ਼ਦੀਪ ਸਿੰਘ
Publish Date: Wed, 30 Sep 2026 05:05 PM (IST)
Updated Date: Wed, 30 Sep 2026 05:06 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਵਲੋਂ ਪਿੰਡ ਮਾੜੀ ਬੁੱਚੀਆਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਦੇ ਸਬੰਧ ’ਚ ਮੀਟਿੰਗ ਕੀਤੀ ਗਈ ਅਤੇ ਇਸ ਮੁਹਿੰਮ ਦੇ 551 ਦਿਨ ਮੁਕੰਮਲ ਹੋਣ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ। ਇਸ ਮੌਕੇ ਸਰਪੰਚ ਨਿਸ਼ਾਨ ਸਿੰਘ, ਬਲਾਕ ਸੰਮਤੀ ਮੈਂਬਰ ਲਾਲ ਸਿੰਘ, ਸਰਪੰਚ ਜਗਪ੍ਰੀਤ ਸਿੰਘ, ਮੈਂਬਰ ਮੋਹਨ ਸਿੰਘ ,ਦਲਜੀਤ ਸਿੰਘ ਹਲਕਾ ਕੁਆਰਡੀਨੇਟਰ ਕਿਸਾਨ ਵਿੰਗ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 551 ਦਿਨਾਂ ਦੌਰਾਨ 76 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਬੀਤੀ 25 ਸਤੰਬਰ ਤੋਂ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਕੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਲੜਾਈ ’ਚ ਹੋਈ ਪ੍ਰਗਤੀ ਬਾਰੇ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਸੂਬੇ ਅੰਦਰੋਂ ਖਤਮ ਕਰਨ ਲਈ ਦਿ੍ਰੜ ਸੰਕਲਪ ਹੈ।