ਗੁਰਦਾਸਪੁਰ ’ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਨੇ 3 ਵਾਹਨਾਂ ਨੂੰ ਮਾਰੀ ਜ਼ੋਰਦਾਰ ਟੱਕਰ, 7 ਲੋਕ ਜ਼ਖ਼ਮੀ
ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਕਾਰ ਪਹਿਲਾਂ ਇੱਕ ਪਸ਼ੂ ਨਾਲ ਟਕਰਾਈ, ਜਿਸ ਤੋਂ ਬਾਅਦ ਕਾਬੂ ਗੁਆ ਬੈਠੀ ਕਾਰ ਨੇ ਲਗਾਤਾਰ ਤਿੰਨ ਵਾਹਨਾਂ ਨੂੰ ਆਪਣੀ ਚਪੇਟ ’ਚ ਲੈ ਲਿਆ।
Publish Date: Fri, 28 Aug 2026 10:18 AM (IST)
Updated Date: Fri, 28 Aug 2026 10:21 AM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ। ਗੁਰਦਾਸਪੁਰ ਦੇ ਦੋਰਾਂਗਲਾ ਰੋਡ ’ਤੇ ਆਲੇ ਚੱਕ ਦੇ ਨਜ਼ਦੀਕ ਦੇਰ ਰਾਤ ਇੱਕ ਭਿਆਨਕ ਸੜਕੀ ਹਾਦਸਾ ਵਾਪਰਿਆ, ਜਿਸ ’ਚ 7 ਤੋਂ 8 ਲੋਕ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਕਾਰ ਪਹਿਲਾਂ ਇੱਕ ਪਸ਼ੂ ਨਾਲ ਟਕਰਾਈ, ਜਿਸ ਤੋਂ ਬਾਅਦ ਕਾਬੂ ਗੁਆ ਬੈਠੀ ਕਾਰ ਨੇ ਲਗਾਤਾਰ ਤਿੰਨ ਵਾਹਨਾਂ ਨੂੰ ਆਪਣੀ ਚਪੇਟ ’ਚ ਲੈ ਲਿਆ।
ਹਾਦਸੇ ’ਚ ਜ਼ਖਮੀ ਹੋਏ ਸਕੂਟੀ ਚਾਲਕ ਗੁਰਜੀਤ ਨੇ ਦੱਸਿਆ ਕਿ ਉਹ ਗੁਰਦਾਸਪੁਰ ਤੋਂ ਦੋਰਾਂਗਲਾ ਵੱਲ ਜਾ ਰਹੇ ਸਨ ਕਿ ਗੁਰਦਾਸਪੁਰ ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਉਨ੍ਹਾਂ ਦੀ ਸਕੂਟੀ ਨੂੰ ਟੱਕਰ ਮਾਰੀ, ਫਿਰ ਇੱਕ ਬਾਈਕ ਅਤੇ ਇੱਕ ਹੋਰ ਸਕੂਟੀ ਨੂੰ ਵੀ ਚਪੇਟ ’ਚ ਲੈ ਲਿਆ। ਇਸ ਹਾਦਸੇ ’ਚ ਕਈ ਲੋਕ ਗੰਭੀਰ ਰੂਪ ’ਚ ਜ਼ਖਮੀ ਹੋਏ ਹਨ।
ਘਟਨਾ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮੱਚ ਗਈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਮਦਦ ਕੀਤੀ ਅਤੇ ਜ਼ਖਮੀਆਂ ਨੂੰ ਅੰਬੂਲੈਂਸ ਰਾਹੀਂ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਘਟਨਾ ਦਾ ਨੋਟਿਸ ਲੈ ਕੇ ਕਾਰ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।