ਸਰਹੱਦੀ ਇਲਾਕੇ 'ਚ ਦਹਿਸ਼ਤ : ਪਿੰਡ ਅਰਲੀਭੰਨ 'ਚੋਂ ਮਿਲਿਆ ਪਾਕਿਸਤਾਨੀ ਡਰੋਨ, BSF ਤੇ ਪੁਲਿਸ ਵੱਲੋਂ ਇਲਾਕੇ 'ਚ ਸਰਚ ਅਭਿਆਨ ਤੇਜ਼
ਗੁਰਦਾਸਪੁਰ ਦੇ ਪਿੰਡ ਅਰਲੀਭੰਨ ਵਿੱਚ ਵੀ ਪਾਕਿਸਤਾਨੀ ਡਰੋਨ ਮਿਲਿਆ ਹੈ। ਬੀਐਸਐਫ ਅਤੇ ਪੁਲਿਸ ਅਧਿਕਾਰੀਆਂ ਨੇ ਆਸ-ਪਾਸ ਦੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ। ਡਰੋਨ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ।
Publish Date: Sat, 28 Nov 2026 01:06 PM (IST)
Updated Date: Sat, 28 Nov 2026 01:16 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਅਰਲੀਭੰਨ ਵਿੱਚ ਵੀ ਪਾਕਿਸਤਾਨੀ ਡਰੋਨ ਮਿਲਿਆ ਹੈ। ਬੀਐਸਐਫ ਅਤੇ ਪੁਲਿਸ ਅਧਿਕਾਰੀਆਂ ਨੇ ਆਸ-ਪਾਸ ਦੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ। ਡਰੋਨ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ।
ਦੱਸ ਦੇਈਏ ਕਿ ਬੀਤੀ ਰਾਤ ਸਰਹੱਦੀ ਇਲਾਕਿਆਂ ਵਿੱਚ ਦੋ ਥਾਵਾਂ 'ਤੇ ਪਾਕਿਸਤਾਨੀ ਡਰੋਨ ਦੇਖੇ ਗਏ ਸਨ। ਗੁਰਦਾਸਪੁਰ ਦੇ ਪਿੰਡ ਹਰਦੋਸ਼ਨੀ ਵਿੱਚੋਂ ਡਰੋਨ ਰਾਹੀਂ ਭੇਜੇ ਗਏ ਹਥਿਆਰ ਬਰਾਮਦ ਹੋਏ ਹਨ।