- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਹਿਲੀ ਲਿਸਟ 'ਚ ਸ਼ੈਰੀ ਕਲਸੀ ਦਾ ਨਾਂ ਸ਼ਾਮਲ ਕਰਨ ਤੇ ‘ਆਪ’ ਹਾਈਕਮਾਂਡ ਦਾ ਧੰਨਵਾਦ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ : ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਜਾਰੀ ਕੀਤੀ ਗਈ ਪਹਿਲੀ ਲਿਸਟ ਵਿੱਚ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਤੋਂ ਵਿਧਾਨ ਸਭਾ ਹਲਕਾ ਬਟਾਲਾ ਤੋਂ ਐੱਮਐੱਲਏ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਮੁੜ ਉਮੀਦਵਾਰ ਐਲਾਨਣ ਤੇ ਆਮ ਆਦਮੀ ਪਾਰਟੀ ਦੇ ਯੂਥ ਸਰਗਰਮ ਆਗੂ ਤੇ ਸਮਾਜ ਸੇਵਕ ਮਹਿਕਪ੍ਰੀਤ ਬਾਜਵਾ ਕਲਾਨੌਰ ਵੱਲੋਂ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਮਹਿਕ ਬਾਜਵਾ ਨੇ ਕਿਹਾ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਵਿਧਾਨ ਸਭਾ ਹਲਕਾ ਬਟਾਲਾ ਤੋਂ ਐੱਮਐੱਲਏ ਬਣ ਕੇ ਜਿੱਥੇ ਹਲਕੇ ਦਾ ਬਿਨਾਂ ਭੇਦਭਾਵ ਚਹੁਮੁਖੀ ਵਿਕਾਸ ਕਰਵਾਉਂਦਿਆਂ ਹੋਇਆਂ ਬਟਾਲੇ ਨੂੰ ਨਮੂਨੇ ਦਾ ਬਣਾਇਆ ਹੈ ਉੱਥੇ ਆਮ ਆਦਮੀ ਪਾਰਟੀ ਨੂੰ ਹਲਕਾ ਬਟਾਲਾ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਵਫਾਦਾਰੀਆਂ ਦੀ ਬਦੌਲਤ ਆਮ ਆਦਮੀ ਪਾਰਟੀ ਦੇ ਸੰਸਥਾਪਕ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਹਾਈਕਮਾਂਡ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੈਰੀ ਕਲਸੀ ਦਾ ਲਿਸਟ ਵਿੱਚ ਨਾਮ ਆਉਣ ਨਾਲ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।