- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਬਣਾਉਣ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ

ਲਖਬੀਰ ਖੁੰਡਾ, ਪੰਜਾਬੀ ਜਾਗਰਣ
ਧਾਰੀਵਾਲ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਦੇ ਭੈਣੀ ਮੀਆਂ ਖਾਂ ਪਹੁੰਚਣ ’ਤੇ ਗੁਰਪ੍ਰੀਤ ਸਿੰਘ ਰਿਆੜ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਭੈਣੀ ਮੀਆਂ ਖਾਂ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਗੁਰਪ੍ਰੀਤ ਸਿੰਘ ਰਿਆੜ ਨੇ ਕਿਹਾ ਕਿ ਹਲਕਾ ਕਾਦੀਆਂ ਦੀ ਜ਼ਿੰਮੇਵਾਰੀ ਕੰਵਲਪ੍ਰੀਤ ਸਿੰਘ ਕਾਕੀ ਨੂੰ ਸੌਂਪੇ ਜਾਣ ਨਾਲ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਪਾਰਟੀ ਵਰਕਰਾਂ ਨਾਲ ਤਾਲਮੇਲ ਕਰਕੇ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟਤਾ ਨਾਲ ਕੰਮ ਕਰਨਗੇ। ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਕਾਦੀਆਂ ਦੇ ਪਾਰਟੀ ਵਰਕਰਾਂ ਨਾਲ ਮਿਲ ਕੇ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਰਮਜੀਤ ਸਿੰਘ ਭੈਣੀ ਮੀਆਂ ਖਾਂ ਜੋਨ ਪ੍ਰਧਾਨ, ਸੁਰਜੀਤ ਸਿੰਘ ਸਾਬਕਾ ਮੈਂਬਰ, ਗੁਰਦੀਪ ਸਿੰਘ ਸਾਬਕਾ ਮੈਂਬਰ, ਕੁਲਬੀਰ ਸਿੰਘ ਰਿਆੜ ਪ੍ਰਧਾਨ ਕਿਸਾਨ ਵਿੰਗ ਗੁਰਦਾਸਪੁਰ, ਮਨਜੀਤ ਸਿੰਘ ਕੰਗ, ਸੁਬੇਦਾਰ ਅਮਰੀਕ ਸਿੰਘ, ਅਵਤਾਰ ਸਿੰਘ ਕਾਲਾ ਬਾਲਾ ਸਾਬਕਾ ਸਰਪੰਚ, ਜਗਤਾਰ ਸਿੰਘ ਦਾਰਾ ਨਾਨੋਵਾਲ ਸਾਬਕਾ ਸਰਪੰਚ, ਸੁਲੱਖਣ ਸਿੰਘ ਵੜੈਚ ਸਾਬਕਾ ਸਰਪੰਚ, ਰੂਪ ਸਿੰਘ ਢੇਸੀਆਂ, ਮੇਜਰ ਸਿੰਘ ਜੋਨ ਪ੍ਰਧਾਨ, ਤਰਸੇਮ ਸਿੰਘ ਬਿੱਟੂ, ਹਰਪ੍ਰੀਤ ਸਿੰਘ, ਕਰਨੈਲ ਸਿੰਘ, ਸੁੱਚਾ ਸਿੰਘ, ਸੁੱਖਵਿੰਦਰ ਸਿੰਘ ਕਾਲਾ ਸੈਣੀ, ਗੁਰਵਿੰਦਰ ਸਿੰਘ ਸਾਬੀ, ਗੁਰਮੀਤ ਸਿੰਘ ਫੌਜੀ, ਪ੍ਰੀਤਮ ਸਿੰਘ, ਪਰਮਜੀਤ ਸਿੰਘ, ਗੁਰਪਿੰਦਰ ਸਿੰਘ, ਗੁਰਮੁੱਖ ਸਿੰਘ ਸੋਨੂੰ ਗੋਰਸੀਆਂ, ਸੁੱਖਵਿੰਦਰ ਸਿੰਘ ਮੈਂਬਰ, ਹਰਜੀਤ ਸਿੰਘ ਪੰਚਾਇਤ ਮੈਂਬਰ, ਸੁਰਜੀਤ ਕੌਰ, ਬਲਵੀਰ ਕੌਰ, ਗੁਰਜੀਤ ਕੌਰ, ਮਨਦੀਪ ਕੌਰ, ਮਨਪ੍ਰੀਤ ਕੌਰ, ਸਿੰਦਰ ਕੌਰ, ਹਰਭਜਨ ਕੌਰ, ਗੁਰਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।