ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ’ਚ ਵਿਕਾਸ ਅਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਹੋਵੇਗੀ ਸ਼ੁਰੂਆਤ : ਰਾਕੇਸ਼ ਕੁਮਾਰ ਮਾਜਰਾ ਅਕਾਲੀ-ਭਾਜਪਾ ਦੀ ਏਕਤਾ ਨਾਲ ਪੰਜਾਬ ਵਿੱਚ ਵਿਕਾਸ ਅਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਹੋਵੇਗੀ ਸ਼ੁਰੂਆਤ: ਰਾਕੇਸ਼ ਕੁਮਾਰ ਮਾਜਰਾ
Publish Date: Fri, 27 Nov 2026 04:26 PM (IST)
Updated Date: Sat, 28 Nov 2026 04:05 AM (IST)
ਜੀਆਰਪੀ- ਪ੍ਰਧਾਨ ਰਾਕੇਸ਼ ਕੁਮਾਰ ਮਾਜਰਾ। ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਵਿਧਾਨ ਸਭਾ ਹਲਕਾ ਭੋਆ ਤੋਂ ਭਾਜਪਾ ਆਗੂ ਅਤੇ ਤਾਰਾਗੜ੍ਹ ਸਰਕਲ ਐੱਸਸੀ ਮੋਰਚਾ ਪ੍ਰਧਾਨ ਰਾਕੇਸ਼ ਕੁਮਾਰ ਮਾਜਰਾ ਨੇ ਕਿਹਾ ਕਿ ਅਕਾਲੀ-ਭਾਜਪਾ ਦੀ ਏਕਤਾ ਨਾਲ ਪੰਜਾਬ ਵਿੱਚ ਵਿਕਾਸ ਅਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਇਸ ਗੱਠਜੋੜ ਨੂੰ ਪੰਜਾਬ ਦੇ ਸਿਆਸੀ ਭਵਿੱਖ ਲਈ ਇੱਕ ਸਕਾਰਾਤਮਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਨਾਲ ਸੂਬੇ ਵਿੱਚ ਨਵੀਆਂ ਸਿਆਸੀ ਉਮੀਦਾਂ ਜਾਗਣਗੀਆਂ ਅਤੇ ਪਾਰਟੀ ਵਰਕਰਾਂ ਵਿੱਚ ਨਵੇਂ ਜੋਸ਼ ਤੇ ਉਤਸ਼ਾਹ ਦਾ ਸੰਚਾਰ ਹੋਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਜਨਤਾ ਨਿਰਾਸ਼ ਹੋ ਚੁੱਕੀ ਹੈ ਅਤੇ ਹੁਣ ਬਦਲਾਅ ਚਾਹੁੰਦੀ ਹੈ। ਸੂਬੇ ਨੂੰ ਅੱਜ ਅਜਿਹੀ ਮਜ਼ਬੂਤ ਅਤੇ ਦੂਰਅੰਦੇਸ਼ੀ ਵਾਲੀ ਸਰਕਾਰ ਦੀ ਲੋੜ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਆਪਸੀ ਤਾਲਮੇਲ ਪੰਜਾਬ ਵਿੱਚ ਭਾਈਚਾਰਕ ਸਾਂਝ, ਸਮਾਜਿਕ ਸਦਭਾਵਨਾ ਅਤੇ ਵਿਕਾਸ ਦੀ ਰਾਜਨੀਤੀ ਨੂੰ ਮਜ਼ਬੂਤੀ ਪ੍ਰਦਾਨ ਕਰ ਸਕਦਾ ਹੈ। ਪੰਜਾਬ ਨੂੰ ਨਸ਼ਿਆਂ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਆਰਥਿਕ ਚੁਣੌਤੀਆਂ ਵਿੱਚੋਂ ਬਾਹਰ ਕੱਢਣ ਲਈ ਠੋਸ ਨੀਤੀਆਂ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਦੀ ਲੋੜ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਜਨਤਾ ਦਾ ਸਮਰਥਨ ਹਾਸਲ ਕਰਕੇ ਇੱਕ ਮਜ਼ਬੂਤ ਸਰਕਾਰ ਬਣਾਏਗਾ।