ਅਸ਼ਵਨੀ, ਗੁਰਦਾਸਪੁਰ : ਗੁਰਦਾਸਪੁਰ ਸ਼ਹਿਰ ਅੰਦਰ ਅੌਰਤਾਂ, ਨਾਬਾਲਗ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਤੋਂ ਤੰਗ ਆ ਕੇ ਸਮੂਹ ਸੰਘਰਸ਼ਸ਼ੀਲ ਇਨਸਾਫ਼ ਪਸੰਦ ਜਥੇਬੰਦੀਆਂ ਵੱਲੋਂ ਸਾਂਝਾ ਮੰਚ ਬਣਾਕੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਮੰਚ ਵੱਲੋਂ 18 ਅਗਸਤ ਨੂੰ ਗੁਰਦਾਸਪੁਰ ਸਿਟੀ ਥਾਣੇ ਦਾ ਿਘਰਾਓ ਕੀਤਾ ਜਾਵੇਗਾ। ਇਹ ਐਲਾਨ ਗੁਰਦਾਸਪੁਰ ਦੀਆਂ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਕਾਮਰੇਡ ਅਮਰੀਕ ਸਿੰਘ ਯਾਦਗਾਰੀ ਹਾਲ ਬਹਿਰਾਮਪੁਰ ਰੋਡ ਗੁਰਦਾਸਪੁਰ ਵਿਖੇ ਹੋਈ ਮੀਟਿੰਗ 'ਚ ਕੀਤਾ ਗਿਆ।

ਇਸ ਮੀਟਿੰਗ 'ਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ, ਜ਼ਿਲ੍ਹਾ ਪ੍ਰਧਾਨ ਤਿਰਲੋਕ ਸਿੰਘ ਬਹਿਰਾਮਪੁਰ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਮਰ ਕ੍ਰਾਂਤੀ, ਇਸਤਰੀ ਜਾਗਿ੍ਤੀ ਮੰਚ ਦੇ ਬਲਵਿੰਦਰ ਕੌਰ, ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ਼ ਯੂਨੀਅਨ ਦੇ ਗੁਰਵਿੰਦਰ ਕੌਰ ਬਹਿਰਾਮਪੁਰ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵੱਲੋਂ ਕਾਮਰੇਡ ਜੋਗਿੰਦਰ ਪਾਲ ਪਨਿਆੜ, ਡੀ ਟੀ ਐਫ ਪੰਜਾਬ ਦੇ ਮਾਸਟਰ ਗੁਰਦਿਆਲ ਚੰਦ, ਇਫਟੂ ਦੇ ਸੂਬਾਈ ਆਗੂ ਕਾਮਰੇਡ ਰਮੇਸ਼ ਰਾਣਾ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਅਮਰਜੀਤ ਸ਼ਾਸਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਇਕ ਤੇਰਾਂ ਸਾਲ ਦੀ ਨਾਬਾਲਗ ਸਕੂਲੀ ਬੱਚੀ ਨਾਲ ਹਰਦਾਨ ਪਿੰਡ ਦੇ ਵਿਅਕਤੀ ਵਲੋਂ ਡਰਾ ਧਮਕਾ ਕੇ ਜਬਰ-ਜਨਾਹ ਕੀਤਾ ਗਿਆ। ਲੜਕੀ ਦੇ ਭਰਾ ਦਾ ਕਤਲ ਕਰਨ ਦੇ ਡਰਾਵੇ ਦੇ ਕੇ ਉਸ ਨੂੰ ਬਲੈਕਮੇਲ ਕਰਦਾ ਰਿਹਾ। ਲੜਕੀ ਦੀ ਵਿਧਵਾ ਮਾਤਾ ਦੀ ਸ਼ਿਕਾਇਤ 'ਤੇ ਥਾਣਾ ਸਿਟੀ 'ਚ ਵੱਖ-ਵੱਖ ਧਾਰਾਵਾਂ ਤਹਿਤ ਮੁਲਜ਼ਮ ਖ਼ਿਲਾਫ਼ 25 ਜੂਨ ਨੂੰ ਕੇਸ ਦਰਜ ਕੀਤਾ ਗਿਆ। ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਕਾਰਨ ਮੁਲਜ਼ਮ ਸ਼ਰੇਆਮ ਬੱਚੀ ਦੇ ਸਕੂਲ ਜਾ ਕੇ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੂੰ ਕੇਸ ਵਾਪਸ ਲੈਣ ਲਈ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਬਲਾਤਕਾਰੀ ਦੀ ਕਾਰ ਮੋਟਰਸਾਈਕਲ ਦੀਆਂ ਲੋਕੇਸ਼ਨ ਦਿਤੀਆਂ ਗਈਆਂ। ਜਥੇਬੰਦੀਆਂ ਵੱਲੋਂ ਪੂਰੇ ਇਕ ਮਹੀਨੇ ਤੋਂ ਐੱਸਐੱਸਪੀ ਦਫਤਰ ਗੁਰਦਾਸਪੁਰ ਨਾਲ ਰਾਬਤਾ ਬਣਾ ਕੇ ਦੋਸ਼ੀ ਨੂੰ ਫੜਨ ਲਈ ਬੇਨਤੀ ਕੀਤੀ ਗਈ। ਪਰ ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਕਾਰਨ ਦੋਸ਼ੀ ਗਿ੍ਫ਼ਤ ਤੋਂ ਬਾਹਰ ਘੁੰਮ ਰਿਹਾ ਹੈ। ਪੀੜਤ ਪਰਿਵਾਰ ਗਹਿਰੇ ਸਦਮੇ 'ਚ ਹੈ। ਜਥੇਬੰਦੀਆਂ ਵੱਲੋਂ ਪਹਿਲੇ ਪੜਾਅ 'ਚ ਥਾਣੇ ਦਾ ਿਘਰਾਓ ਕਰ ਕੇ ਇਨਸਾਫ਼ ਦੀ ਮੰਗ ਕੀਤੀ ਜਾਵੇਗੀ। ਜੇ ਇਨਸਾਫ਼ ਨਹੀਂ ਮਿਲਿਆ ਤਾਂ ਐੱਸਐੱਸਪੀ ਦਫ਼ਤਰ ਅੱਗੇ ਪੱਕਾ ਧਰਨਾ ਲਾਉਣ ਤੋਂ ਗੁੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਕੌਰ ਬਾਠਾਵਾਲਾ, ਸੰਸਾਰ ਸਿੰਘ, ਸੁਖਦੇਵ ਸਿੰਘ ਬਹਿਰਾਮਪੁਰ, ਮਜ਼ਦੂਰ ਆਗੂ ਕਾਮਰੇਡ ਜੋਗਿੰਦਰ ਪਾਲ ਤੋਂ ਇਲਾਵਾ ਹੋਰ ਸਰਗਰਮ ਕਾਰਕੁੰਨ ਹਾਜ਼ਰ ਸਨ।