ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼, ਮਿਡ ਡੇ ਮੀਲ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼, ਮਿਡ ਡੇ ਮੀਲ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
Publish Date: Fri, 02 Oct 2026 03:50 PM (IST)
Updated Date: Fri, 02 Oct 2026 03:52 PM (IST)
ਸਰਬਜੀਤ ਚਾਹਲ, ਪੰਜਾਬੀ ਜਾਗਰਣ ਗੁਰਦਾਸਪੁਰ: ਮਾਣ ਭੱਤਾ ਵਰਕਰਜ਼ ਮੋਰਚਾ ਪੰਜਾਬ ਦੇ ਸੱਦੇ ਤੇ ਡੈਮੋਕਰੇਟਿਕ ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਯੂਨੀਅਨ ਅਤੇ ਡੈਮੋਕਰੇਟਿਕ ਮਿਡ ਡੇ ਮੀਲ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਕਾਰਨ ਪੰਜਾਬ ਸਰਕਾਰ ਦਾ ਪੁਤਲਾ ਡਾਕਖਾਨਾ ਚੌਕ ਵਿੱਚ ਸਾੜਿਆ ਗਿਆ। ਯੂਨੀਅਨ ਵੱਲੋਂ ਦਸ ਅਕਤੂਬਰ ਨੂੰ ਸੰਗਰੂਰ ਵਿੱਚ ਸਾਂਝਾ ਮੁਲਾਜ਼ਮ ਮੋਰਚੇ ਵੱਲੋਂ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਲ ਹੋਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ। ਬਲਵਿੰਦਰ ਕੌਰ ਰਾਵਲਪਿੰਡੀ, ਬਲਵਿੰਦਰ ਕੌਰ ਅਲੀਸ਼ੇਰ ਅਤੇ ਗੁਰਮਿੰਦਰ ਕੌਰ ਬਹਿਰਾਮਪੁਰ ਦੀ ਅਗਵਾਈ ਵਿੱਚ ਇਕੱਠੀਆਂ ਹੋਈਆਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਠ ਸਤੰਬਰ ਨੂੰ ਮੋਹਾਲੀ ਵਿੱਚ ਵੱਡਾ ਇਕੱਠ ਕਰਕੇ ਰੋਸ ਪ੍ਰਦਰਸ਼ਨ ਕਰਨ ਕਾਰਨ ਪੰਜਾਬ ਸਰਕਾਰ ਵੱਲੋਂ 21 ਸਤੰਬਰ ਨੂੰ ਕੈਬਿਨੇਟ ਮੰਤਰੀਆਂ ਤੇ ਆਧਾਰਿਤ ਬਣੀ ਸਬ ਕਮੇਟੀ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਮੋਰਚੇ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੇਤਨ ਦੁੱਗਣਾ ਕਰਨ ਦਾ ਵਾਅਦਾ ਲਾਗੂ ਕਰਨ, ਘੱਟੋ-ਘੱਟ ਦਿਹਾੜੀ ਕਾਨੂੰਨ ਲਾਗੂ ਕਰਕੇ ਸਾਰੀਆਂ ਮਜ਼ਦੂਰ ਪੱਖੀ ਸੁਵਿਧਾਵਾਂ ਲਾਗੂ ਕਰਨ, ਬੀਮਾ ਯੋਜਨਾ, ਪੈਨਸ਼ਨ ਸਕੀਮ ਅਤੇ ਹੋਰ ਸੁਵਿਧਾਵਾਂ ਪ੍ਰਦਾਨ ਕਰਨ ਦੀ ਮੰਗ ਕੀਤੀ ਗਈ ਸੀ, ਪਰ ਸਰਕਾਰ ਵੱਲੋਂ ਉਨ੍ਹਾਂ ਮੰਗਾਂ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਅਮਰਜੀਤ ਸ਼ਾਸਤਰੀ, ਹਰਦੀਪ ਰਾਜ, ਸੁਖਦੇਵ ਸਿੰਘ ਬਹਿਰਾਮਪੁਰ, ਮੀਰਾ ਕਾਹਨੂੰਵਾਨ, ਬਲਵਿੰਦਰ ਕੌਰ, ਬਲਵਿੰਦਰ ਕੌਰ, ਰਾਜਵਿੰਦਰ ਕੌਰ, ਅਨੀਤਾ, ਅਮਰਜੀਤ ਕੌਰ, ਮਨਜੀਤ, ਅਮਨਦੀਪ, ਰਣਜੀਤ ਨਿਸ਼ਾ, ਲਵਲੀ, ਕੁਲਜੀਤ ਕੌਰ, ਸੁਰਜੀਤ ਕੌਰ, ਸੰਕੁਤਲਾ, ਅਕਵਿੰਦਰ, ਰਾਜ ਕੁਮਾਰੀ, ਸੁਖ ਰਾਣੀ, ਇਕਬਾਲ ਕੌਰ, ਨੀਲਮ ਜੋਤੀ ਨੇ ਸੰਬੋਧਨ ਕੀਤਾ।