- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦੇ ਦਮ 'ਤੇ ਪੰਜਾਬ ਵਿੱਚ ਭਾਜਪਾ ਸੱਤਾ ਵਿੱਚ ਆਵੇਗੀ : ਅਵਤਾਰ ਸਿੰਘ ਥਾਪਾ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਤੋਂ ਭਾਜਪਾ ਦੇ ਆਗੂ ਅਤੇ ਟਿਕਟ ਦੀ ਦੌੜ ਵਿੱਚ ਸ਼ਾਮਲ ਮੁੱਖ ਦਾਅਵੇਦਾਰ ਅਵਤਾਰ ਸਿੰਘ ਥਾਪਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ ਭਲਾਈ ਨੀਤੀਆਂ ਦੇ ਦਮ ’ਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀ ਜਨਤਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਸਾਥ ਦੇਵੇਗੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਇਤਿਹਾਸਕ ਅਤੇ ਲੋਕ ਭਲਾਈ ਫ਼ੈਸਲੇ ਲਏ ਹਨ। ਸਰਕਾਰ ਵੱਲੋਂ ਗਰੀਬ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ, ਔਰਤਾਂ ਨੂੰ ਸਸ਼ਕਤ ਬਣਾਉਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ, ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਭਾਜਪਾ ਦੀ ਲੋਕ ਹਿਤੈਸ਼ੀ ਸੋਚ ਨੂੰ ਦੇਖਦਿਆਂ ਪੰਜਾਬ ਦੀ ਜਨਤਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਹੱਕ ਵਿੱਚ ਫ਼ੈਸਲਾ ਦੇਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਵਿੱਚ ਵੀ ਭਾਜਪਾ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋ ਕੇ ਉਭਰੇਗੀ ਅਤੇ ਇੱਥੋਂ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ ਅਤੇ ਪੰਜਾਬ ਵਿੱਚ ਭਾਜਪਾ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।