- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਬਣਾਏ ਗਏ ਵੈਲਫੇਅਰ ਬੋਰਡਾਂ ਵਿੱਚ ਆਮ ਲੋਕਾਂ ਨੂੰ ਦਿੱਤੀ ਜਾ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੇ ਅਰਥਾਂ ਵਿੱਚ ਆਮ ਲੋਕਾਂ ਦੀ ਸਰਕਾਰ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੇ ਆਮ ਘਰਾਂ ਨਾਲ ਸਬੰਧਤ ਲੋਕਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਮਾਣ-ਸਨਮਾਨ ਅਤੇ ਜ਼ਿੰਮੇਵਾਰੀਆਂ ਦੇ ਰਹੀ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਹਮੇਸ਼ਾ ਸਮਾਜ ਦੇ ਹਰ ਵਰਗ, ਹਰ ਧਰਮ ਤੇ ਹਰ ਜਾਤ ਨੂੰ ਨਾਲ ਲੈ ਕੇ ਚੱਲਣ ਦੀ ਰਹੀ ਹੈ। ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਮੰਤਵ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ, ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਭਲਾਈ ਲਈ ਬੋਰਡਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਬੋਰਡਾਂ ਵਿੱਚ ਸਮਾਜ ਸੇਵਾ ਨਾਲ ਜੁੜੇ ਹੋਏ ਆਮ ਲੋਕਾਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਗਰਵਾਲ ਵੈੱਲਫੇਅਰ ਬੋਰਡ ਲਈ ਅੰਕੁਸ਼ ਅਗਰਵਾਲ, ਮਸੀਹ ਵੈੱਲਫੇਅਰ ਬੋਰਡ ਲਈ ਅਜੀਤ ਮਸੀਹ, ਖੱਤਰੀ ਅਰੋੜਾ ਵੈੱਲਫੇਅਰ ਬੋਰਡ ਲਈ ਮੁਕੇਸ਼ ਭੱਲਾ, ਗੁੱਜਰ ਵੈੱਲਫੇਅਰ ਬੋਰਡ ਲਈ ਕਾਤਿਬ ਹੁਸੈਨ, ਪਰਜਾਪਤ ਵੈੱਲਫੇਅਰ ਬੋਰਡ ਲਈ ਸੰਦੀਪ, ਰਾਮਗੜ੍ਹੀਆ ਵੈੱਲਫੇਅਰ ਬੋਰਡ ਲਈ ਹਰਪਿੰਦਰ ਸਿੰਘ, ਰਾਜਪੂਤ ਕਲਿਆਣ ਬੋਰਡ ਲਈ ਸ਼ਾਮ ਸਿੰਘ ਲਾਲੋਤਰਾ, ਸੈਣੀ ਵੈੱਲਫੇਅਰ ਬੋਰਡ ਲਈ ਦਵਿੰਦਰ ਸਿੰਘ, ਸਪੋਰਟਸ ਵੈੱਲਫੇਅਰ ਬੋਰਡ ਲਈ ਸਵਿੰਦਰ ਸਿੰਘ, ਸਵਰਨਕਾਰ ਵੈੱਲਫੇਅਰ ਬੋਰਡ ਲਈ ਮੁਨੀਸ਼ ਵਰਮਾ, ਵਿਮੁਕਤ ਜਾਤੀ ਵੈੱਲਫੇਅਰ ਬੋਰਡ ਲਈ ਕੁਲਦੀਪ ਕੁਮਾਰ, ਦਲਿਤ ਵਿਕਾਸ ਬੋਰਡ ਲਈ ਰਾਜ ਕੁਮਾਰ ਅਤੇ ਬਾਜ਼ੀਗਰ ਤੇ ਟਪਰੀਵਾਸ ਵੈੱਲਫੇਅਰ ਬੋਰਡ ਲਈ ਬਲਦੇਵ ਰਾਜ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਇਸ ਗੱਲ ਦਾ ਸਬੂਤ ਹਨ ਕਿ ਆਮ ਆਦਮੀ ਪਾਰਟੀ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਸਨਮਾਨ ਅਤੇ ਹੱਕ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵੱਖ-ਵੱਖ ਭਾਈਚਾਰਿਆਂ ਨੂੰ ਸਰਕਾਰ ਵਿੱਚ ਸਿੱਧੀ ਭਾਗੀਦਾਰੀ ਦਾ ਮੌਕਾ ਮਿਲਿਆ ਹੈ, ਜਿਸ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇਗਾ।
ਇਸ ਮੌਕੇ ਰਮਨ ਬਹਿਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਣੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ’ਚ ਸਮਾਜਿਕ ਬਰਾਬਰੀ, ਭਾਈਚਾਰਕ ਸਾਂਝ ਤੇ ਸਰਵਪੱਖੀ ਵਿਕਾਸ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਇਸ ਮੌਕੇ ਭਾਰਤ ਭੂਸ਼ਣ ਸ਼ਰਮਾ, ਰਣਜੀਤ ਸਿੰਘ ਰਾਣਾ, ਰਣਜੀਤ ਸਿੰਘ ਹੇਮਰਾਜਪੁਰ, ਹਿਤੇਸ਼ ਮਹਾਜਨ, ਰਘੁਬੀਰ ਸਿੰਘ ਖਾਲਸਾ, ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚ, ਪੰਚ ਤੇ ਵੱਡੀ ਗਿਣਤੀ ’ਚ ਪਾਰਟੀ ਵਰਕਰ ਵੀ ਹਾਜ਼ਰ ਸਨ।