2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰੇਗੀ : ਹਰਸ਼ ਸ਼ਰਮਾ
2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰੇਗੀ : ਹਰਸ਼ ਸ਼ਰਮਾ
Publish Date: Sat, 31 Oct 2026 05:45 PM (IST)
Updated Date: Sat, 31 Oct 2026 05:47 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ : ਬਲਾਕ ਪ੍ਰਧਾਨ ਤਾਰਾਗੜ੍ਹ ਹਰਸ਼ ਸ਼ਰਮਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਹਲਕਾ ਭੋਆ ਵਿੱਚ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜੋਗਿੰਦਰ ਪਾਲ ਦਿਨ ਰਾਤ ਆਪਣੇ ਹਲਕੇ ਵਿੱਚ ਲੋਕਾਂ ਨਾਲ ਮਿਲ ਰਹੇ ਹਨ ਅਤੇ ਲੋਕਾਂ ਦੀ ਹਰ ਤਰ੍ਹਾਂ ਮਦਦ ਕਰ ਰਹੇ ਹਨ, ਜਿਸ ਕਰਕੇ ਇਲਾਕੇ ਦੇ ਲੋਕਾਂ ਵਿੱਚ ਉਨ੍ਹਾਂ ਦਾ ਬਹੁਤ ਹੀ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਆਪਣੇ ਕਾਰਜਕਾਲ ਦੌਰਾਨ ਅਤੇ ਉਸ ਤੋਂ ਬਾਅਦ ਵੀ ਆਪਣੇ ਹਲਕੇ ਵਿੱਚ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਹੈ, ਜਿਸ ਦੀ ਬਦੌਲਤ ਉਹ ਲੋਕਾਂ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਇੱਕ ਇਮਾਨਦਾਰ ਨੇਤਾ ਹਨ ਅਤੇ ਲੋਕਾਂ ਦੀ ਤਕਲੀਫ਼ ਨੂੰ ਸਮਝਦੇ ਹਨ। ਬਲਾਕ ਪ੍ਰਧਾਨ ਹਰਸ਼ ਸ਼ਰਮਾ ਨੇ ਕਿਹਾ ਕਿ ਅਸੀਂ ਆਪਣੇ ਬਲਾਕ ਤਾਰਾਗੜ੍ਹ ਵਿੱਚ ਦਿਨ ਰਾਤ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਮਿਲ ਕੇ ਪਾਰਟੀ ਦੀ ਵਿਚਾਰਧਾਰਾ ਨੂੰ ਪਿੰਡਾਂ-ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ। ਇਸ ਮੌਕੇ ਨੰਬਰਦਾਰ ਯੁਵਰਾਜ ਸਿੰਘ ਡਿੰਪਲ ਤਾਰਾਗੜ੍ਹ, ਜੋਨੀ ਕੁਮਾਰ, ਸਚਿਨ ਕੁਮਾਰ, ਦਵਿੰਦਰ ਕੁਮਾਰ, ਸਨੀ ਕੁਮਾਰ ਅਤੇ ਹੋਰ ਬਹੁਤ ਸਾਰੇ ਪਾਰਟੀ ਕਾਰਜਕਰਤਾ ਮੌਜੂਦ ਸਨ।