- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਦੀਆਂ ਬਿਆਸ ਰੇਲਵੇ ਲਾਈਨ ਬਣਨ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ : ਅਜੇ ਰਿਸ਼ੀ ਰਿੰਕੂ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਕੇਂਦਰ ਸਰਕਾਰ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਦੀ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਕਾਦੀਆਂ ਬਿਆਸ ਰੇਲਵੇ ਲਾਈਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਲੋਕਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਜੇ ਰਿਸ਼ੀ ਰਿੰਕੂ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪਹਿਲੀ ਵਾਰ 1928 ’ਚ ਮਨਜ਼ੂਰ ਹੋਇਆ ਸੀ ਪਰ ਕੁਝ ਕਾਰਨਾਂ ਦੇ ਚਲਦਿਆਂ ਇਹ ਪ੍ਰਾਜੈਕਟ ਰੁਕ ਗਿਆ ਸੀ। ਉਨ੍ਹਾਂ ਕਿਹਾ ਕਿ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਵੱਲੋਂ ਕੁਝ ਮਹੀਨੇ ਪਹਿਲਾਂ ਕਾਦੀਆਂ ਬਿਆਸ ਰੇਲਵੇ ਲਾਈਟ ਪ੍ਰਾਜੈਕਟ ਨੂੰ ਲੈ ਕੇ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ ਉਨ੍ਹਾਂ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ ਅਤੇ ਰਵਨੀਤ ਸਿੰਘ ਬਿੱਟੂ ਨੇ ਫਤਿਹਜੰਗ ਬਾਜਵਾ ਨਾਲ ਵਾਅਦਾ ਕੀਤਾ ਸੀ ਕਿ ਇਸ ਪ੍ਰੋਜੈਕਟ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕਰਦੇ ਹੋਏ ਕਾਦੀਆਂ ਬਿਆਸ ਰੇਲਵੇ ਲਾਈਨ ਪ੍ਰੋਜੈਕਟ ਨੂੰ ਮੰਜੂਰੀ ਦਿੱਤੀ ਗਈ ਹੈ ਜਿਸਦੇ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਣਵ, ਕੇਂਦਰੀ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਫਤਿਹਜੰਗ ਸਿੰਘ ਬਾਜਵਾ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਮੰਜੂਰੀ ਮਿਲਣ ਨਾਲ ਜਿਥੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ, ਉੱਥੇ ਨਾਲ ਹੀ ਇਹ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਵੀ ਕਾਫੀ ਲਾਭਦਾਇਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲੱਖਾਂ ਲੋਕ ਜੋ ਜੰਮੂ, ਪਠਾਨਕੋਟ, ਗੁਰਦਾਸਪੁਰ, ਬਟਾਲਾ ਅਤੇ ਕਾਦੀਆਂ ਤੋਂ ਬਿਆਸ ਰਾਧਾ ਸਵਾਮੀ ਸਤਿਸੰਗ ਘਰ ਦੇ ਲਈ ਰੋਜਾਨਾ ਆਉਂਦੇ ਹਨ, ਕਾਦੀਆਂ ’ਚ ਅਹਿਮਦੀਆ ਜਮਾਤ ਦਾ ਹੈਡ ਕੁਆਟਰ ਹੋਣ ਦੇ ਚਲਦਿਆਂ ਵੀ ਅਹਿਮਦੀਆ ਭਾਈਚਾਰੇ ਦੇ ਲੋਕ ਦੇਸ਼ ਵਿਦੇਸ਼ ਤੋਂ ਆਉਂਦੇ ਰਹਿੰਦੇ ਹਨ, ਉਨ੍ਹਾਂ ਨੂੰ ਵੀ ਬਹੁਤ ਵੱਡੀ ਸਹੂਲਤ ਮਿਲੇਗੀ ਅਤੇ ਇਸ ਨਾਲ ਪੂਰਾ ਗੁਰਦਾਸਪੁਰ ਖੇਤਰ ਤਰੱਕੀ ਦੇ ਰਾਹ ’ਤੇ ਚੱਲ ਪਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਰਹੱਦੀ ਖੇਤਰ ਦੇ ਵਿਕਾਸ ਲਈ ਮੀਲ ਪੱਥਰ ਸਾਬਿਤ ਹੋਵੇਗਾ।