ਕ੍ਰਿਸ਼ਨਮਈ ਹੋਇਆ ਡੀਏਵੀ ਸੈਨਟੇਨਰੀ ਸਕੂਲ ਦਾ ਦਾ ਵਿਹੜਾ ਕ੍ਰਿਸ਼ਨਮਈ ਹੋਇਆ ਡੀਏਵੀ ਸੈਨਟੇਨਰੀ ਸਕੂਲ ਦਾ ਦਾ ਵਿਹੜਾ
Publish Date: Fri, 04 Sep 2026 05:18 PM (IST)
Updated Date: Fri, 04 Sep 2026 05:19 PM (IST)
ਸ਼ਾਮ ਤਿਵਾੜੀ\ਰਾਜਨ ਤਰੇਹਨ, ਪੰਜਾਬੀ ਜਾਗਰਣ ਬਟਾਲਾ: ਸਥਾਨਕ ਡਾ. ਦੌਲਤ ਰਾਮ ਭੱਲਾ ਡੀਏਵੀ ਸੈਨਟੇਨਰੀ ਪਬਲਿਕ ਸਕੂਲ ਬਟਾਲਾ ਵਿਖੇ ਪ੍ਰਿੰਸੀਪਲ ਜੀਵਨ ਸ਼ਰਮਾ ਦੀ ਯੋਗ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੇ ਹੀ ਹਰਸ਼ੋ-ਉਲਾਸ, ਸ਼ਰਧਾ ਅਤੇ ਅਧਿਆਤਮਕ ਭਾਵ ਨਾਲ ਮਨਾਇਆ ਗਿਆ। ਸਕੂਲ ਕੈਂਪਸ ਵਿੱਚ ਚਾਰੇ ਪਾਸੇ ਕ੍ਰਿਸ਼ਨ-ਭਗਤੀ ਦੀ ਜੈ-ਜੈ ਕਾਰ ਹੁੰਦੀ ਦਿਖਾਈ ਦਿੱਤੀ, ਜਿਸ ਨਾਲ ਸਕੂਲ ਦਾ ਵਿਹੜਾ ਕ੍ਰਿਸ਼ਨਮਈ ਹੋ ਗਿਆ। ਵਿਦਿਆਰਥੀਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਖੁਸ਼ੀ, ਉਮੰਗ ਅਤੇ ਸਕਾਰਾਤਮਕ ਊਰਜਾ ਨਾਲ ਭਰ ਦਿੱਤਾ। ਪਲਕ ਵਰਮਾ ਅਤੇ ਨਵਰੀਤ ਕੌਰ ਵੱਲੋਂ ਮੰਚ ਸੰਚਾਲਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਭਾਵਿਕਾ ਅਤੇ ਦੀਪਿਕਾ ਵੱਲੋਂ ਸ਼੍ਰੀ ਕ੍ਰਿਸ਼ਨ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਪ੍ਰਭਾਵਸ਼ਾਲੀ ਭਾਸ਼ਣ ਨਾਲ ਹੋਈ। ਵਿਦਿਆਰਥਣਾਂ ਨੇ ਆਪਣੇ ਭਾਸ਼ਣ ਰਾਹੀਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ-ਦਰਸ਼ਨ, ਕਰਮਯੋਗ, ਸੱਚ, ਪਿਆਰ, ਤਰਸ ਅਤੇ ਧਰਮ ਦੇ ਰਾਹ ’ਤੇ ਚੱਲਣ ਦਾ ਸੁਨੇਹਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਕ੍ਰਿਸ਼ਨ-ਭਗਤੀ ਨਾਲ ਭਰਪੂਰ ਮਨਮੋਹਕ ਨਾਚ ਪੇਸ਼ ਕੀਤਾ। ਅੰਤ ਵਿੱਚ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਆਰਤੀ ਦਾ ਭਾਵਪੂਰਨ ਗਾਇਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਜੀਵਨ ਸ਼ਰਮਾ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਬੱਚਿਆਂ ਨੂੰ ਆਪਣੀ ਅਮੀਰ ਭਾਰਤੀ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਹਨਾਂ ਦੀ ਰਚਨਾਤਮਕਤਾ,ਆਤਮ-ਵਿਸ਼ਵਾਸ ਅਤੇ ਪ੍ਰਗਟਾਵੇ ਦੇ ਹੁਨਰ ਨੂੰ ਵੀ ਵਿਕਸਿਤ ਕਰਦੇ ਹਨ।