ਜ਼ਰੂਰੀ-----ਸਿਦਕ ਫਾਊਂਡੇਸ਼ਨ ਵੱਲੋਂ ਲੋੜਵੰਦ ਲੋਕਾਂ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ : ਵਿਧਾਇਕ ਸ਼ੈਰੀ ਕਲਸੀ ਸਿਦਕ ਫਾਊਂਡੇਸ਼ਨ ਵਲੋਂ ਲੋੜਵੰਦ ਲੋਕਾਂ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ : ਵਿਧਾਇਕ ਸ਼ੈਰੀ ਕਲਸੀ
Publish Date: Sun, 02 Aug 2026 07:04 PM (IST)
Updated Date: Mon, 03 Aug 2026 04:07 AM (IST)
ਫੋਟੋ: 02ਬੀਟੀਐਲ27 ਮੈਡੀਕਲ ਕੈਂਪ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੂੰ ਸਨਮਾਨਿਤ ਕਰਦੇ ਹੋਏ ਸਿਦਕ ਫਾਉਂਡੇਸ਼ਨ ਵਲੋਂ ਅਮਨ ਸ਼ਿੰਗਾਰੀ ਤੇ ਹੋਰ। ਫੋਟੋ: 02ਬੀਟੀਐਲ28 ਗੌਤਮ ਸੇਠ ਗੱਡੂ ਕਾਂਗਰਸੀ ਆਗੂ ਦਾ ਸਨਮਾਨ ਕਰਦੇ ਸਿਦਕ ਫਾਉਂਡੇਸ਼ਨ ਵਲੋਂ ਅਮਨ ਸ਼ਿੰਗਾਰੀ, ਨਾਲ ਹਨ ਹੋਰ ਮੈਂਬਰ। ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪ੍ਰਸਿੱਧ ਸਮਾਜ ਸੇਵੀ ਸੰਸਥਾ ਸਿਦਕ ਫਾਊਂਡੇਸ਼ਨ ਵਲੋਂ ਅਮਨ ਸ਼ਿੰਗਾਰੀ ਦੀ ਅਗਵਾਈ ਹੇਠ ਸਥਾਨਕ ਕਮਿਊਨਿਟੀ ਹਾਲ ਖਜੂਰੀ ਗੇਟ ਬਟਾਲਾ ਵਿਖੇ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ’ਚ ਵਿਸ਼ੇਸ਼ ਤੌਰ ’ਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮਾਰਕੀਟ ਕਮੇਟੀ ਦੇ ਚੇਅਰਮੈਨ ਮਾਨਿਕ ਮਹਿਤਾ, ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡ. ਅਮਨਦੀਪ ਜੈਂਤੀਪੁਰ, ਜ਼ਿਲਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ, ਰਾਜਾ ਗੁਰਬਖਸ਼ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੈਡੀਕਲ ਕੈਂਪ ’ਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲੋਕਾਂ ਦਾ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸਿਦਕ ਫਾਊਂਡੇਸ਼ਨ ਵਲੋਂ ਅਮਨ ਸ਼ਿੰਗਾਰੀ ਦੀ ਅਗਵਾਈ ਹੇਠ ਲੋੜਵੰਦ ਲੋਕਾਂ ਦੀ ਸੇਵਾ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀ ਸੇਵਾ ਕਰਨ ਨਾਲ ਪੁੰਨ ਦੀ ਪ੍ਰਾਪਤ ਹੁੰਦੀ ਹੈ ਅਤੇ ਸਾਨੂੰ ਆਪਣੇ ਜੀਵਨ ਵਿਚੋਂ ਕੁਝ ਸਮਾਂ ਕੱਢ ਕੇ ਲੋੜਵੰਦ ਲੋਕਾਂ ਦੀ ਸੇਵਾ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋ ਸਿਦਕ ਫਾਊਂਡੇਸ਼ਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਗੌਤਮ ਸੇਠ ਗੁੱਡੂ ਨੇ ਕਿਹਾ ਕਿ ਅਮਨ ਸ਼ਿੰਗਾਰੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਲੋਕਾਂ ਦੀ ਸੇਵਾ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜਵੰਦ ਲੋਕਾਂ ਨੂੰ ਚੰਗੀ ਸਿਹਤ ਸਹੂਲਤ ਮੁਹੱਈਆ ਕਰਵਾਉਣ ਲਈ ਫਾਊਂਡੇਸ਼ਨ ਵਲੋਂ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਹੈ ਅਤੇ ਇਸ ਲਈ ਅਮਨ ਸ਼ਿੰਗਾਰੀ ਅਤੇ ਉਨ੍ਹਾਂ ਦੀ ਪੂਰੀ ਟੀਮ ਵਧਾਈ ਦੀ ਪਾਤਰ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸਿਦਕ ਫਾਊਂਡੇਸ਼ਨ ਦੇ ਸੰਚਾਲਕ ਅਮਨ ਸ਼ਿੰਗਾਰੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਉਨ੍ਹਾਂ ਦੀ ਸੰਸਥਾ ਵਲੋਂ ਲੋੜਵੰਦ ਲੋਕਾਂ ਲਈ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕਰੀਬ 150 ਲੋਕਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਉਨ੍ਹਾਂ ਦੀ ਸੰਸਥਾ ਵਲੋਂ ਲੋੜਵੰਦ ਲੋਕਾਂ ਦੀ ਸੇਵਾ ਅਤੇ ਵਾਤਾਵਰਣ ਦੀ ਸੰਭਾਲ ਲਈ ਅਹਿਮ ਉਪਰਾਲੇ ਕੀਤੇ ਜਾਣਗੇ। ਪ੍ਰੋਗਰਾਮ ਦੇ ਅੰਤ ਅਮਨ ਸ਼ਿੰਗਾਰੀ ਵਲੋਂ ਆਏ ਹੋਏ ਮਹਿਮਾਨਾਂ ਅਤੇ ਡਾਕਟਰਾਂ ਦੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੁਰਾਂਸ਼ ਤੇ੍ਰਹਨ, ਸਿਮਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜੱਸ ਰਾਮਗੜ੍ਹੀਆ, ਸਕਸ਼ਮ, ਗੋਪਾਲ, ਰਵੀ ਤਿਵਾੜੀ, ਦਿਵਾਂਸ਼, ਵੰਸ਼ ਆਦਿ ਹਾਜ਼ਰ ਸਨ।