- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਪਹਾੜੀਪੁਰ ਦੀ ਸਮੁੱਚੀ ਪੰਚਾਇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਈ ਸ਼ਾਮਲ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ : ਵਿਧਾਨ ਸਭਾ ਹਲਕੇ ਦੇ ਆਖ਼ਰੀ ਸਰਹੱਦੀ ਪਿੰਡ ਪਹਾੜੀਪੁਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਕਈ ਮੋਹਤਬਰ ਵਿਅਕਤੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਿੰਡ ਦੀ ਸਰਪੰਚ ਕੁਲਜੀਤ ਕੌਰ, ਉਨ੍ਹਾਂ ਦੇ ਪਤੀ ਬਲਬੀਰ ਸਿੰਘ, ਸੂਬੇਦਾਰ ਅਜੀਤਰਾਮ, ਦੀਪਕ ਕੁਮਾਰ, ਤੇਜ ਰਾਮ, ਸੋਮਨਾਥ, ਦਲੀਪ ਚੰਦ, ਚੇਤਨ ਕੁਮਾਰ, ਰਾਜ ਕੁਮਾਰੀ, ਰਮਨਾ ਦੇਵੀ, ਰਘਵੀਰ ਚੰਦ, ਸਿੰਧੋ ਦੇਵੀ, ਸੁਨੀਤਾ, ਦੇਵੀ ਰੇਖਾ ਦੇਵੀ, ਯੋਧਰਾਜ, ਕੁਲਦੀਪ ਚੰਦ, ਬਲਦੇਵ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਪ੍ਰੀਤਮ ਚੰਦ ਅਤੇ ਹੋਰ ਸਾਥੀਆਂ ਨੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਕੈਬਨਿਟ ਮੰਤਰੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਆਗੂਆਂ ਅਤੇ ਪੰਚਾਇਤ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇੱਕ ਪਰਿਵਾਰ ਦੀ ਤਰ੍ਹਾਂ ਮਿਲ ਕੇ ਪਿੰਡ ਅਤੇ ਹਲਕੇ ਦੇ ਵਿਕਾਸ ਲਈ ਕੰਮ ਕਰਾਂਗੇ। ਇਸ ਮੌਕੇ ਪਿੰਡ ਪਹਾੜੀਪੁਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਨਾਲੇ ਅਤੇ ਗਲੀ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕਰਵਾਈ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਜਦੋਂ ਉਹ ਪਿੰਡ ਦੇ ਦੌਰੇ ’ਤੇ ਆਏ ਸਨ ਤਾਂ ਇਲਾਕੇ ਦੀਆਂ ਔਰਤਾਂ ਨੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਸੀ। ਇਸ ਤੋਂ ਬਾਅਦ ਸਬੰਧਿਤ ਅਧਿਕਾਰੀਆਂ, ਬੀਡੀਓ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਮੱਸਿਆ ਦੇ ਹੱਲ ਲਈ ਨਿਸ਼ਾਨਦੇਹੀ ਕਰਵਾਈ ਗਈ ਅਤੇ ਅੱਜ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤੇ ਗਏ ਹਨ। ਇਸ ਮੌਕੇ ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਸੂਬੇਦਾਰ ਅਜੀਤ ਰਾਮ ਸਿੰਘ, ਸਰਪੰਚ ਕੁਲਜੀਤ ਕੌਰ ਪਿੰਡ ਪਹਾੜੀਪੁਰ, ਮਹਿੰਦਰ ਕੁਮਾਰ ਮਹਾਜਨ ਸਾਬਕਾ ਸਰਪੰਚ ਬਮਿਆਲ, ਮੁਕੇਸ਼ ਸ਼ਰਮਾ ਸੰਯੁਕਤ ਸਕੱਤਰ ਯੂਥ, ਸਰਪੰਚ ਮੰਜੀਰੀ ਸੁਰਜੀਤ ਲਵਲੀ, ਸਰਪੰਚ ਪਿੰਡ ਮੁੱਠੀ ਨਰੇਸ਼ ਕੁਮਾਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।