- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 11 ਦੀ ਨੁਹਾਰ ਪਹਿਲ ਦੇ ਅਧਾਰ ‘ਤੇ ਬਦਲੀ ਜਾ ਰਹੀ : ਵਿਧਾਇਕ ਸੈਰੀ ਕਲਸੀ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਵਾਰਡ ਨੰਬਰ 11 ਵਿੱਚ ਕੌਂਸਲਰ ਰਮਨਦੀਪ ਸਿੰਘ ਵੱਲੋਂ ਕਰਵਾਈ ਗਈ ਇੱਕ ਵਿਸ਼ਾਲ ਜਨ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਮੂਲੀਅਤ ਕਰਦਿਆਂ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਅਮਨਸੇਰ ਸਿੰਘ ਸ਼ੈਰੀ ਕਲਸੀ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ’ਤੇ ਭਰੋਸਾ ਜਤਾਇਆ। ਇਸ ਮੌਕੇ ਵਿਧਾਇਕ ਕਲਸੀ ਨੇ ਕਿਹਾ ਕਿ ਵਾਰਡ ਨੰਬਰ 11 ਦੀ ਨੁਹਾਰ ਯੋਜਨਾਬੱਧ ਢੰਗ ਨਾਲ ਬਦਲੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਸੀਵਰੇਜ, ਸਟਰੀਟ ਲਾਈਟਾਂ, ਸਾਫ ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰਾਨ ਕੌਂਸਲਰ ਰਮਨਦੀਪ ਸਿੰਘ ਨੇ ਵਾਰਡ ਨੰਬਰ 11 ਦੇ ਸਮੂਹ ਵਾਸੀਆਂ ਦਾ ਭਰਪੂਰ ਸਹਿਯੋਗ ਅਤੇ ਵਿਸਵਾਸ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਸਹਿਯੋਗ ਸਦਕਾ ਵਾਰਡ ਵਿੱਚ ਰਿਕਾਰਡ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਮੌਜੂਦ ਲੋਕਾਂ ਨੇ ਵਿਧਾਇਕ ਸੈਰੀ ਕਲਸੀ ਅਤੇ ਕੌਂਸਲਰ ਰਮਨਦੀਪ ਸਿੰਘ ਦਾ ਸਨਮਾਨ ਕਰਦਿਆਂ ਇਲਾਕੇ ਦੇ ਵਿਕਾਸ ਕਾਰਜਾਂ ’ਤੇ ਸੰਤੁਸਟੀ ਪ੍ਰਗਟਾਈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਦੀ ਰਫਤਾਰ ਜਾਰੀ ਰੱਖਣ ਦੀ ਅਪੀਲ ਕੀਤੀ।