- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮਹਾਨ ਨਗਰ ਕੀਰਤਨ ਕਾਦੀਆਂ ਵਿਖੇ ਪਹੁੰਚੇਗਾ ਅੱਜ : ਜਥੇਦਾਰ ਗੋਰਾ

ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ
ਕਾਦੀਆਂ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ ਅੱਜ ਸ਼ਾਮ 4 ਵਜੇ ਦੇ ਕਰੀਬ ਕਾਦੀਆਂ ਸ਼ਹਿਰ ਵਿਖੇ ਪਹੁੰਚੇਗਾ ਉਕਤ ਜਾਣਕਾਰੀ ਜਾਣਕਾਰੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਕਾਦੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਮੀਟਿੰਗ ਕਰਕੇ ਦਿੰਦਿਆਂ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਹਰਚੋਵਾਲ, ਭਾਮੜੀ,ਬਸਰਾਵਾਂ, ਢੱਪਈ ,ਕਾਹਲਵਾਂ ਮੋੜ, ਨੰਗਲ, ਬਿਜਲੀ ਘਰ ਚੋਂਕ ਤੋਂ ਰੇਲਵੇ ਰੋਡ ਕਾਦੀਆਂ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਰਾਹੀ ਹੁੰਦਾ ਹੋਇਆ ਖਾਰਾ,ਮਾਲੀਆ,ਕੋਟ ਟੋਡਰ ਮੱਲ, ਸਠਿਆਲੀ ਪੁੱਲ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰੇਗਾ। ਜਥੇਦਾਰ ਗੋਰਾ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਕਿਹਾ ਕਿ ਨਗਰ ਕੀਰਤਨ ਦਾ ਕਾਦੀਆਂ ਪਹੁੰਚਣ ਤੇ ਸੰਗਤਾਂ ਵੱਲੋ ਭਰਵਾਂ ਸਵਾਗਤ ਕੀਤਾ ਜਾਵੇਗਾ।
ਇਸ ਮੌਕੇ ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਭਾਈ ਚਰਨਜੀਤ ਸਿੰਘ ਗ੍ਰੰਥੀ, ਤਰਸੇਮ ਸਿੰਘ, ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਕਪਿਲ ਦੀਪ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਪ੍ਰਿਥੀਪਾਲ ਸਿੰਘ ਨਿਰਮਾਣ ,ਦਲਜੀਤ ਸਿੰਘ ਬਿੱਟੂ ਆਦਿ ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।