ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ 539ਵਾਂ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ 18 ਸਤੰਬਰ ਦਿਨ ਸ਼ੁਕਰਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਇਆ ਮਹਾਨ ਨਗਰ ਕੀਰਤਨ ਰਾਤ ਦਾ ਵਿਸ਼ਰਾਮ ਕਰਨ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਆਰੰਭ ਹੋ ਕੇ ਬਟਾਲਾ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਅਕਾਸ਼ ਗੁੰਜਾਊ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਕਰਕੇ ਇਸ ਦਾ ਭਰਵਾਂ ਸਵਾਗਤ ਕੀਤਾ। ਇਹ ਮਹਾਨ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਇਸ ਮੌਕੇ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਅੱਜ 18 ਸਤੰਬਰ ਦਿਨ ਸ਼ੁਕਰਵਾਰ ਨੂੰ ਸਵੇਰੇ 6 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ 7-00 ਵਜੇ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਖਾਲਸਾਈ ਜਾਹੋ-ਜਲਾਲ ਨਾਲ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ। ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਗਏ ਮਹਾਨ ਨਗਰ ਕੀਰਤਨ ਰਾਤ ਵਿਸ਼ਰਾਮ ਕਰਨ ਉਪਰੰਤ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਸਠਿਆਲਾ, ਬੁੱਟਰ, ਮਹਿਤਾ ਚੌਂਕ, ਗੁਰਦੁਆਰਾ ਸ੍ਰੀ ਅੱਚਲ ਸਾਹਿਬ ਤੋਂ ਹੁੰਦਾ ਹੋਇਆ ਰਾਤ ਨੂੰ ਬਟਾਲਾ ਵਿਖੇ ਪਹੁੰਚਣ ’ਤੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਜੀਤ ਸਿੰਘ ਜਲਾਲਉਸਮਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਧਾਇਕ ਅਮਨਸ਼ੇਰ ਸਿੰਘ ਕਲਸੀ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਐਡਵੋਕੇਟ ਅਮਰਪਾਲ ਸਿੰਘ ਐੱਮਐੱਲਏ, ਆਦਿਤਿਆ ਉੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਮਹਿਤਾਬ ਸਿੰਘ ਐੱਸਐੱਸਪੀ ਬਟਾਲਾ, ਸਾਰੰਗਪ੍ਰੀਤ ਸਿੰਘ ਐੱਸਡੀਐੱਮ, ਹਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ, ਹਰਜਿੰਦਰ ਸਿੰਘ ਕਲਸੀ ਡੀਪੀਆਰਓ, ਮਾਨਿਕ ਮਹਿਤਾ ਚੇਅਰਮੈਨ ਮਾਰਕੀਟ ਕਮੇਟੀ, ਯਸ਼ਪਾਲ ਚੌਹਾਨ ਚੇਅਰਮੈਨ ਇੰਪਰੂਵਮੈਂਟ ਟਰੱਸਟ, ਅੰਮ੍ਰਿਤ ਕਲਸੀ, ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਬਾਬਾ ਸਰਵਨ ਸਿੰਘ ਮਲਕਪੁਰ ਵਾਲੇ, ਬਾਬਾ ਤਰਨਜੀਤ ਸਿੰਘ ਨਿੱਕੇ ਘੁੰਮਣ ਵਾਲੇ, ਤਰਲੋਕ ਸਿੰਘ ਬਾਠ ਸਾਬਕਾ ਚੈਅਰਮੈਨ, ਸਤਨਾਮ ਸਿੰਘ ਰਿਆੜ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਚੇਤਨ ਸਿੰਘ ਜੰਡੂ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ, ਨਿਸ਼ਾਨ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਬਾ ਬਕਾਲਾ, ਸ਼ਮਸ਼ੇਰ ਸਿੰਘ ਸਿੰਘ ਮੀਤ ਮੈਨੇਜਰ, ਸਿਮਰਤਪਾਲ ਸਿੰਘ ਭਾਟੀਆ, ਸੁਖਪ੍ਰੀਤ ਸਿੰਘ ਸੈਬੀ ਭਾਟੀਆ ਐੱਮਸੀ, ਬਾਬਾ ਗੁਰਪਾਲ ਸਿੰਘ ਨਿਰਵੈਰ ਖਾਲਸਾ ਜਥੇਬੰਦੀ, ਬਾਬਾ ਮਲਕੀਤ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਸੁਰਿੰਦਰ ਸਿੰਘ ਲੰਗਰ ਸਾਹਿਬ ਵਾਲੇ,ਸ੍ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਰਾਜਨਬੀਰ ਸਿੰਘ ਘੁਮਾਣ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ, ਕੰਵਲਪ੍ਰੀਤ ਸਿੰਘ ਕਾਕੀ ਕੋਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਪਰਮਵੀਰ ਸਿੰਘ ਲਾਡੀ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਰਮਨਦੀਪ ਸਿੰਘ ਸੰਧੂ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬੀਬੀ ਸ਼ਰਨਜੀਤ ਕੌਰ ਜੀਂਦੜ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਪਲਵਿੰਦਰ ਸਿੰਘ ਲੰਬੜਦਾਰ ਪੰਜਾਬ ਪ੍ਰਧਾਨ ਰਵੀਦਾਸੀਆਂ ਸਿੱਖ ਵੈੱਲਫੇਅਰ ਸੋਸਾਇਟੀ, ਜਗਦੀਸ਼ ਸਿੰਘ ਬੁੱਟਰ ਇੰਚਾਰਜ ਸ਼੍ਰੋਮਣੀ ਕਮੇਟੀ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਜਥੇਦਾਰ ਅਮਰਜੀਤ ਸਿੰਘ ਸੇਖਵਾਂ ਮੈਂਬਰ ਪੀਏਸੀ ਕਮੇਟੀ ਸ਼੍ਰੋਮਣੀ ਅਕਾਲੀ ਦਲ, ਕਲਵੰਤ ਸਿੰਘ ਚੀਮਾ ਸਾਬਕਾ ਚੈਅਰਮੈਨ, ਬਾਬਾ ਹਰਜੀਤ ਸਿੰਘ ਯੂਕੇ ਵਾਲੇ, ਲਖਬੀਰ ਸਿੰਘ ਲੋਧੀਨੰਗਲ ਸਾਬਕਾ ਵਿਧਾਇਕ, ਸ਼ਮਸ਼ੇਰ ਸਿੰਘ ਚੀਮਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ, ਫ਼ਕੀਰ ਸਿੰਘ ਅੰਮੋਨੰਗਲ, ਸਰਬਜੀਤ ਸਿੰਘ ਨਾਗਰਾ, ਸਰਬਜੀਤ ਸਿੰਘ ਸਾਹਬੀ, ਲਖਬੀਰ ਸਿੰਘ ਕੋਟ ਜਨਰਲ ਪ੍ਰਬੰਧਕ, ਗੁਰਿੰਦਰ ਸਿੰਘ ਐਡੀਸ਼ਨਲ ਚੀਫ਼ ਸ਼੍ਰੋਮਣੀ ਕਮੇਟੀ, ਸੁਖਜਿੰਦਰ ਸਿੰਘ ਭਾਮ ਆਈ ਏ ਸ਼੍ਰੋਮਣੀ ਕਮੇਟੀ, ਦਿਲਬਾਗ ਸਿੰਘ ਨੱਤ, ਈਸ਼ਵਰ ਸਿੰਘ ਜਾਦਪੁਰ, ਸਤਿੰਦਰ ਪਾਲ ਸਿੰਘ ਭਾਟੀਆ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਜੋਤ ਸਿੰਘ ਪਦਮ, ਕਿਰਪਾਲ ਸਿੰਘ ਦੌਲਤਪੁਰ ਰਣਜੀਤ ਸਿੰਘ ਕਲਿਆਣਪੁਰ ਮੈਨੇਜਰ, ਰਣਜੀਤ ਸਿੰਘ ਸਾਗਰਪੁਰ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ , ਮਾਸਟਰ ਪ੍ਰਵੀਨ ਸਿੰਘ, ਜਤਿੰਦਰ ਸਿੰਘ ਲੱਧਾ ਮੁੰਡਾ, ਦੌਲਤ ਸਿੰਘ ਭੰਬੋਈ, ਅਮਨਦੀਪ ਸਿੰਘ ਗਿੱਲ, ਪ੍ਰੇਮ ਸਿੰਘ ਰੰਧਾਵਾ, ਦਰਸ਼ਨ ਸਿੰਘ ਪੁਰੀਆਂ, ਮਲਕੀਅਤ ਸਿੰਘ ਹੈਪੀ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਗਿਆਨੀ ਹਰਬੰਸ ਸਿੰਘ ਹੰਸਪਾਲ, ਗੁਰਮੀਤ ਸਿੰਘ ਪੰਨੂੰ, ਡਾ. ਮਨਪ੍ਰੀਤ ਸਿੰਘ ਬਟਾਲਾ, ਅਰਸ਼ਪ੍ਰੀਤ ਸਿੰਘ ਸਾਹਿਬ, ਸਿਮਰਤਪਾਲ ਸਿੰਘ ਭਾਟੀਆ, ਸੁਖਦੇਵ ਸਿੰਘ ਧਾਰੋਵਾਲੀ, ਨਿਰਮਲ ਸਿੰਘ ਫਲਾਇੰਗ ਵਿਭਾਗ, ਭਗਤਪਾਲ ਸਿੰਘ ਆਦਿ ਸੇਵਾ ਸਭਾ ਸੁਸਾਇਟੀਆ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਵੱਖ ਵੱਖ ਧਾਰਮਿਕ ਆਗੂਆਂ, ਰਾਜਨੀਤਕ ਪਾਰਟੀਆਂ ਦੇ ਆਗੂਆਂ, ਸਮਾਜਿਕ ਆਗੂਆਂ, ਨਿਹੰਗ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਦੇ ਅਕਾਸ਼ ਗੁੰਜਾਊ ਜੈਕਾਰਿਆਂ ਨਾਲ ਫੁੱਲਾਂ ਦੀ ਵਰਖਾ ਕਰਕੇ ਸਵਾਗਤੀ ਗੇਟ, ਬੈਨਰ ਜਾਲ ਡੈਕੋਰੇਸ਼ਨ, ਚਾਹ ਪਕੌੜਿਆਂ, ਫਲ ਫਰੂਟ, ਲੰਗਰ ਆਦਿ ਮਿੱਠੇ ਪਦਰਾਥਾਂ ਦੇ ਲੰਗਰ ਆਦਿ ਲਗਾ ਕੇ ਤੇ ਭਾਰੀ ਆਤਸ਼ਬਾਜ਼ੀ ਕਰਕੇ ਭਰਵਾਂ ਸਵਾਗਤ ਕੀਤਾ ਗਿਆ।