- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ’ਤੇ ਛੋਟੇਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ, ਉੱਥੇ ਇਸ ਦੇ ਬਾਵਜੂਦ ਵੀ ਨਸ਼ੇ ਦਾ ਪੂਰਾ ਬੋਲ ਬਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੌਰਾਨ ਆਏ ਦਿਨ ਮਾਵਾਂ ਦੇ ਪੁੱਤ, ਭੈਣਾਂ ਦੇ ਭਰਾ ਅਤੇ ਸੁਹਾਗਣਾਂ ਦੇ ਸੁਹਾਗ ਨਸ਼ੇ ਦੀ ਓਵਰਡੋਜ ਨਾਲ ਮੌਤ ਦੇ ਮੂੰਹ ਜਾ ਰਹੇ ਹਨ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਦਾ ਦਾਅਵਾ ਕਰਕੇ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਬੰਦ ਕਰਾਉਣ ਵਿੱਚ ਫੇਲ੍ਹ ਸਾਬਤ ਹੋਈ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ। ਪੰਜਾਬ ’ਚ ਵਹਿ ਰਹੇ ਨਸ਼ਿਆਂ ਦੇ ਦਰਿਆ ਨੂੰ ਠੱਲ ਪਾਉਣ ਲਈ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਪਰਵਿੰਦਰ ਸਿੰਘ ਝੋਟਾ ਦਾ ਚਿੱਟੇ ਦਿਨ ਕਤਲ ਕਰਨਾ ਮੰਦਭਾਗਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪ੍ਰੈਸ ਬਿਆਨ ਰਾਹੀਂ ਕੀਤਾ।
ਇਸ ਮੌਕੇ ’ਤੇ ਛੋਟੇਪੁਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਆਵਾਜ਼ ਬੁਲੰਦ ਕਰ ਰਹੇ ਪਰਵਿੰਦਰ ਝੋਟਾ ਦਾ ਕਤਲ ਕਰਨ ’ਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਠੁੱਸ ਹੋ ਕੇ ਰਹਿ ਗਈ ਹੈ।