ਖੱਟਕੜ ਕਲਾਂ ਤੋਂ ਸ਼ੁਰੂ ਹੋਵੇਗਾ 'ਜਵਾਨੀ ਸੰਭਾਲ ਯਾਤਰਾ' ਦਾ ਅਗਲਾ ਪੜਾਅ : ਰਵੀਨੰਦਨ ਬਾਜਵਾ ਖੱਟਕੜ ਕਲਾਂ ਤੋਂ ਸ਼ੁਰੂ ਹੋਵੇਗਾ 'ਜਵਾਨੀ ਸੰਭਾਲ ਯਾਤਰਾ' ਦਾ ਅਗਲਾ ਪੜਾਅ: ਰਵੀਨੰਦਨ ਬਾਜਵਾ
Publish Date: Sun, 22 Nov 2026 04:36 PM (IST)
Updated Date: Mon, 23 Nov 2026 04:02 AM (IST)
ਫੋਟੋ: 22ਬੀਟੀਐਲ10 ਰਵੀਨੰਦਨ ਸਿੰਘ ਬਾਜਵਾ। ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਜਵਾਨੀ ਸੰਭਾਲ ਯਾਤਰਾ ਦਾ ਅਗਲਾ ਪੜਾਅ ਹੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਇਤਿਹਾਸਕ ਧਰਤੀ ਖੱਟਕੜ ਕਲਾਂ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਾਂਗਰਸ ਦੇ ਸੀਨੀਅਰ ਆਗੂ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਯਾਤਰਾ ਦੇ ਅਗਲੇ ਪੜਾਅ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਹਲਕਾ ਫਤਿਹਗੜ ਚੂੜੀਆਂ ਦੇ ਨੌਜਵਾਨਾਂ ’ਚ ਇਸ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵੀ ਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਵਿੱਢੀ ਗਈ ਇਹ ਮੁਹਿੰਮ ਸੂਬੇ ਦੀ ਜਵਾਨੀ, ਬੇਰੁਜ਼ਗਾਰੀ ਤੇ ਗੈਂਗਸਟਰਵਾਦ ਵਰਗੇ ਗੰਭੀਰ ਮੁੱਦਿਆਂ ਪ੍ਰਤੀ ਲੋਕਾਂ ਨੂੰ ਲਾਮਬੰਦ ਕਰਨ ਦਾ ਇੱਕ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਖੱਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਹੋਣ ਵਾਲਾ ਇਹ ਪੜਾਅ ਨੌਜਵਾਨਾਂ ’ਚ ਨਵੀਂ ਊਰਜਾ ਤੇ ਜਾਗਰੂਕਤਾ ਪੈਦਾ ਕਰੇਗਾ। ਬਾਜਵਾ ਨੇ ਸਮੂਹ ਹਲਕਾ ਨਿਵਾਸੀਆਂ, ਪਾਰਟੀ ਵਰਕਰਾਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਖੱਟਕੜ ਕਲਾਂ ਪਹੁੰਚ ਕੇ ਇਸ ਯਾਤਰਾ ਦਾ ਹਿੱਸਾ ਬਣਨ ਤਾਂ ਜੋ ਪੰਜਾਬ ਦੀ ਜਵਾਨੀ ਅਤੇ ਵਿਰਾਸਤ ਨੂੰ ਬਚਾਉਣ ਦੀ ਇਸ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾ ਸਕੇ।