ਆਕਾਸ਼, ਗੁਰਦਾਸਪੁਰ : ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਅਤੇ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਸੇਵਾਵਾਂ ਦੇਣ ਵਿਚ ਕੋਈ ਿਢੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਰੈਵਨਿਊ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਪੱਸ਼ਟ ਸ਼ਬਦਾਂ 'ਚ ਸਰਕਾਰੀ ਦਫਤਰਾਂ ਵਿਚ ਭਿ੍ਸ਼ਟਾਚਾਰ, ਅਨੁਸ਼ਾਸਨ ਅਤੇ ਕੰਮ ਕਰਨ ਵਿਚ ਬੇਲੋੜੀ ਦੇਰੀ ਨੂੰ ਸਹਿਣ ਨਹੀਂ ਕੀਤੀ ਜਾਵੇਗੀ। ਇਸ ਮੌਕੇ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਵੀ ਮੌਜੂਦ ਸਨ। ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਦਿੱਤੇ ਗਏ ਸਖ਼ਤ ਹੁਕਮਾਂ ਤਹਿਤ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਨੂੰ ਅਮਲੀ ਜਾਮਾ ਦੇਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲਦ ਹੀ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਫੀਡਬੈਕ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ, ਤਾਂ ਜੋ ਪਤਾ ਲੱਗ ਸਕੇ ਕਿ ਲੋਕਾਂ ਨੂੰ ਸੇਵਾਵਾਂ ਹਾਸਲ ਕਰਨ ਵਿਚ ਕੋਈ ਮੁਸ਼ਕਿਲ ਦਾ ਸਾਹਮਣਾ ਤਾਂ ਨਹੀਂ ਕਰਨਾ ਪਿਆ। ਉਨਾਂ੍ਹ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਮਕਸਦ ਲੋਕਾਂ ਨੂੰ ਪਾਰਦਰਸ਼ੀ, ਸੁਚਾਰੂ ਤੇ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣਾ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰੈਵਨਿਊ ਅਧਿਕਾਰੀਆਂ ਨੂੰ ਕਿਹਾ ਕਿ ਜੋ ਇੰਤਕਾਲ ਪੈਡਿੰਗ ਪਏ ਹਨ, ਉਨਾਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਕਲੀਅਰ ਕੀਤਾ ਜਾਵੇ। ਇਸ ਮੌਕੇ ਹਰਪ੍ਰਰੀਤ ਸਿੰਘ ਐਸਡੀਐਮ ਡੇਰਾ ਬਾਬਾ ਨਾਨਕ, ਅਨਾਇਤ ਐੱਸਡੀਐੱਮ ਦੀਨਾਨਗਰ, ਐਸ ਭੰਡਾਰੀ, ਅਰਵਿੰਦ ਸਲਵਾਨ ਤਹਿਸੀਲਦਾਰ ਗੁਰਦਾਸਪੁਰ, ਨਵਕਿਰਤ ਸਿੰਘ ਤੇ ਸੁਖਵਿੰਦਰ ਸਿੰਘ, ਤਰਸੇਮ ਲਾਲ (ਨਾਇਬ ਤਹਿਸੀਲਦਾਰ) ਸਮੇਤ ਸਮੂਹ ਰੈਵਨਿਊ ਵਿਭਾਗ ਦੇ ਅਧਿਕਾਰੀ ਮੌਜੂਦ ਸਨ।