ਹੁਣ ਸਿਰਫ਼ ਐਲਾਨਾਂ ਤੇ ਚੋਣਾਵੀ ਵਾਅਦਿਆਂ ਨਾਲ ਸੰਤੁਸ਼ਟ ਹੋਣ ਵਾਲੀ ਨਹੀਂ ਹੈ ਜਨਤਾ : ਸਤੀਸ਼ ਜੱਟ ਪੰਮਾ
ਹੁਣ ਸਿਰਫ਼ ਐਲਾਨਾਂ ਅਤੇ ਚੋਣਾਵੀ ਵਾਅਦਿਆਂ ਨਾਲ ਸੰਤੁਸ਼ਟ ਹੋਣ ਵਾਲੀ ਨਹੀਂ ਹੈ ਜਨਤਾ : ਸਤੀਸ਼ ਜੱਟ ਪੰਮਾ
Publish Date: Fri, 27 Nov 2026 04:10 PM (IST)
Updated Date: Sat, 28 Nov 2026 04:04 AM (IST)
ਜੀਆਰਪੀ- ਸਤੀਸ਼ ਜੱਟ ਪੰਮਾ। ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸ ਦੇ ਸੀਨੀਅਰ ਨੇਤਾ ਸਤੀਸ਼ ਜੱਟ ਪੰਮਾ ਨੇ ਮੌਜੂਦਾ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੀ ਜਨਤਾ ਹੁਣ ਸਿਰਫ਼ ਐਲਾਨਾਂ ਅਤੇ ਚੋਣਾਵੀ ਵਾਅਦਿਆਂ ਨਾਲ ਸੰਤੁਸ਼ਟ ਹੋਣ ਵਾਲੀ ਨਹੀਂ ਹੈ, ਸਗੋਂ ਆਪਣੇ ਜੀਵਨ ’ਚ ਅਸਲ ਤਬਦੀਲੀ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਪਰ ਮੌਜੂਦਾ ਹਾਲਾਤ ਵਿੱਚ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਸਮੱਸਿਆਵਾਂ ਕਾਰਨ ਆਮ ਲੋਕਾਂ, ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ ਜਿਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਰਕਾਰ ਤੋਂ ਜਵਾਬਦੇਹੀ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਉਮੀਦ ਕਰ ਰਹੇ ਹਨ। ਸਿਰਫ਼ ਐਲਾਨ ਕਰਨ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ ਸਗੋਂ ਇਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਜ਼ਰੂਰੀ ਹੈ।