ਪੁਨਰ ਸੁਰਜੀਤ ਅਕਾਲੀ ਦਲ ਨੇ ਮੰਗਾਂ ਨੂੰ ਲੈ ਕੇ ਡੀਸੀ ਨੂੰ ਦਿੱਤਾ ਮੰਗ ਪੱਤਰ ਪੁਨਰ ਸੁਰਜੀਤ ਅਕਾਲੀ ਦਲ ਨੇ ਮੰਗਾਂ ਨੂੰ ਲੈ ਕੇ ਡੀਸੀ ਨੂੰ ਦਿੱਤਾ ਮੰਗ ਪੱਤਰ
Publish Date: Thu, 15 Oct 2026 04:20 PM (IST)
Updated Date: Thu, 15 Oct 2026 04:21 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ, ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਮਨਦੀਪ ਸਿੰਘ ਗਿੱਲ ਅਤੇ ਬਲਦੇਵ ਸਿੰਘ ਧੁੱਪਸੜੀ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਗੁਰਦਾਸਪੁਰ ਨੇ ਸਾਂਝੇ ਤੌਰ ਤੇ ਬੁੱਧਵਾਰ ਨੂੰ ਸਾਥੀਆਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਬਚਾਉਣ ਲਈ ਸਹਾਇਕ ਕਮਿਸ਼ਨਰ ਕੁਲਦੀਪ ਚੰਦ ਨੂੰ ਖੇਤੀਬਾੜੀ ਮੰਤਰੀ ਭਾਰਤ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਤੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਦੇ ਹਲਕਾ ਦਸੂਹਾ ਅਤੇ ਹੁਸ਼ਿਆਰਪੁਰ ਦੇ ਅਬਜ਼ਰਵਰ ਮੋਹਨ ਸਿੰਘ ਪੱਖੋਕੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੰਗ ਪੱਤਰ ਦੇਣ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪੱਧਰੀ ਆਗੂ ਵੀ ਹਾਜ਼ਰ ਸਨ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਇਸ ਮੈਮੋਰੰਡਮ ਵਿੱਚ ਪੰਜਾਬ ਦੀ ਆਰਥਿਕਤਾ ਦੀ ਰੀੜ ਸਮਝੇ ਜਾਂਦੇ ਮੰਡੀਕਰਨ ਢਾਂਚੇ ਦੇ ਤਿੰਨ ਮਜ਼ਬੂਤ ਥੰਮ੍ਹਾਂ ਕਿਸਾਨ, ਆੜ੍ਹਤੀਆ ਅਤੇ ਸ਼ੈਲਰ ਮਾਲਕਾਂ ਨੂੰ ਬਚਾਉਣ ਲਈ ਬਹੁਤ ਜ਼ਰੂਰੀ ਮੰਗਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮੀਂਹ ਅਤੇ ਗੜੇਮਾਰੀ ਨਾਲ ਪੰਜਾਬ ਵਿੱਚ ਖੜ੍ਹੀ ਫ਼ਸਲ ਦੇ ਮੁਆਵਜ਼ੇ ਅਤੇ ਸਭ ਤੋਂ ਜ਼ਰੂਰੀ ਚੀਜ਼ ਪੰਜਾਬ ਵਿੱਚ ਭੰਡਾਰਣ ਦੀ ਸਮਰੱਥਾ ਵਧਾਈ ਜਾਵੇ, ਕਿਉਂਕਿ ਪਿਛਲੇ ਸਾਲ ਪੰਜਾਬ ਦੇ ਸ਼ੈਲਰ ਮਾਲਕਾਂ ਨੂੰ ਚਾਵਲ ਭੰਡਾਰ ਕਰਨ ਲਈ ਯੂਪੀ, ਹਰਿਆਣਾ ਅਤੇ ਜੰਮੂ ਵਿੱਚ ਜਗ੍ਹਾ ਲੱਭਣੀ ਪਈ ਸੀ। ਉਨ੍ਹਾਂ ਕਿਹਾ ਕਿ ਹਾਈਬ੍ਰਿਡ ਦਾਣੇ ਦੀ ਬ੍ਰੋਕਨ ਛੋਟ ਜੋ ਕੇਂਦਰ ਸਰਕਾਰ ਨੇ 25 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕੀਤੀ ਹੈ, ਤੁਰੰਤ 25 ਫ਼ੀਸਦੀ ਕੀਤੀ ਜਾਵੇ। ਇਸ ਤੋਂ ਇਲਾਵਾ ਪਿਛਲੇ ਸਾਲ ਝੋਨੇ ਦੀ ਖਰੀਦ ਲਿਮਟ 190 ਲੱਖ ਮੀਟਰਿਕ ਟਨ ਸੀ, ਜਿਸ ਨੂੰ ਘਟਾ ਕੇ ਇਸ ਵਾਰ 180 ਲੱਖ ਮੀਟਰਿਕ ਟਨ ਕਰ ਦਿੱਤਾ ਗਿਆ ਹੈ, ਜਦਕਿ ਫ਼ਸਲ 200 ਲੱਖ ਮੀਟਰਿਕ ਟਨ ਤੋਂ ਵੱਧ ਹੋਣ ਦੀ ਉਮੀਦ ਹੈ। ਇਸ ਲਈ ਖਰੀਦ ਲਿਮਟ ਨੂੰ ਘੱਟ ਕਰਨ ਦੀ ਬਜਾਏ 200 ਲੱਖ ਮੀਟਰਿਕ ਟਨ ਤੋਂ ਵਧਾਇਆ ਜਾਵੇ। ਇਸ ਮੌਕੇ ਤੇ ਉਨ੍ਹਾਂ ਦਵਿੰਦਰ ਸਿੰਘ ਝੋਟੇ ਦੇ ਕਤਲ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ। ਇਸ ਮੌਕੇ ਤੇ ਐਸੀ ਵਿਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਕੈਪਟਨ ਸੁਖਵਿੰਦਰ ਸਿੰਘ, ਅਵਤਾਰ ਸਿੰਘ ਛੋਟੇਪੁਰ, ਜਸਬੀਰ ਸਿੰਘ ਸ਼ਾਹ ਜੱਫਰਵਾਲ, ਦਲਜੋਤ ਸਿੰਘ ਡੇਹਰੀਵਾਲ, ਦਲਵਿੰਦਰ ਸਿੰਘ ਬਾਜਵਾ, ਮੋਹਣ ਸਿੰਘ, ਸਤਨਾਮ ਸਿੰਘ, ਬਲਜੀਤ ਸਿੰਘ, ਰਸਪਾਲ ਸਿੰਘ, ਗੁਲਾਬ ਸਿੰਘ, ਕੁਲਵਿੰਦਰ ਸਿੰਘ, ਜਗੀਰ ਸਿੰਘ, ਕੁਲਬੀਰ ਸਿੰਘ ਕੋਟ ਮੀਆਂ ਸਾਹਿਬ, ਪਾਲ ਸਿੰਘ, ਮਨਮੋਹਨ ਸਿੰਘ ਸੀਨਾ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਬਿਧੀਪੁਰ, ਬਲਜੀਤ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਮਨਦੀਪ ਸਿੰਘ ਸੈਣੀ, ਦੇਸਾ ਸਿੰਘ, ਦਲਜੋਤ ਸਿੰਘ, ਜੋਗਿੰਦਰ ਸਿੰਘ, ਬਲਬੀਰ ਸਿੰਘ ਬੈਂਸ, ਗੁਲਜ਼ਾਰ ਸਿੰਘ ਆਦਿ ਹਾਜ਼ਰ ਸਨ।