- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਮਾਰਚ ਦਾ ਮਨੋਰਥ ਪੰਜਾਬ ਵਿੱਚੋਂ ਚਿੱਟਾ ਖਤਮ ਕਰਨਾ ਅਤੇ ਨੋਜਵਾਨਾਂ ਨੂੰ ਗੁਰਬਾਣੀ ਤੇ ਸਿੱਖੀ ਸਰੂਪ ਨਾਲ ਜੋੜਨਾ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੋਂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਅਰੰਭ ਹੋਇਆ ਮਹਾਨ ਨਗਰ ਕੀਰਤਨ ਗੁਰਦੁਆਰਾ ਓਠੀਆਂ ਸਾਹਿਬ ਤੋਂ ਹੋ ਕੇ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਚੌਕ ਬਟਾਲਾ ਵਿਖੇ ਪਹੁੰਚਣ ’ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਰੇਸ਼ ਮਹਾਜਨ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਬਾਬਾ ਸੁਰਿੰਦਰ ਸਿੰਘ ਅੱਚਲ ਸਾਹਿਬ ਵਾਲੇ, ਸਤਨਾਮ ਸਿੰਘ ਰਿਆੜ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ,ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾ ਸਭਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ ਅਤੇ ਸਮੂਹ ਸੰਗਤਾਂ ਵਲੋਂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਮਹਾਨ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜਥੇਦਾਰ ਗੋਰਾ, ਜਥੇਦਾਰ ਜੱਸਲ, ਨਰੇਸ਼ ਮਹਾਜਨ, ਮੈਨੇਜਰ ਧਾਰੋਵਾਲੀ ਤੇ ਮੈਨੇਜਰ ਭਾਟੀਆ ਨੇ ਪੰਜ ਪਿਆਰੇ ਸਾਹਿਬਾਨਾਂ ਨੂੰ ਗ੍ਰੰਥੀ ਸਿੰਘ ਸਾਹਿਬ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਸੁਰਿੰਦਰ ਸਿੰਘ ਅੱਚਲ ਸਾਹਿਬ ਵਾਲਿਆਂ ਨੇ ਚਾਹ ਪਕੋੜਿਆਂ ਦਾ ਲੰਗਰ ਲਗਾਏ ਗਏ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ ਦਾ ਅਸਲ ਮਨੋਰਥ ਪੰਜਾਬ ਵਿੱਚੋਂ ਚਿੱਟੇ ਦੇ ਨਸ਼ੇ ਨੂੰ ਖ਼ਤਮ ਕਰਨ ਦਾ ਹੋਕਾ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਤੇ ਪਤਿਤਪੁਣੇ ਤੋਂ ਦੂਰ ਰੱਖ ਕੇ ਸਿੱਖੀ ਸਰੂਪ ਧਾਰਨ ਕਰਵਾਉਣਾ ਹੈ। ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗੁਰੂ ਨਾਨਕ ਕਾਲਜ ਅਤੇ ਗੁਰੂ ਨਾਨਕ ਦੇਵ ਐਕਡਮੀ ਦੇ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਸਥਾਨਾਂ ’ਤੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਵੱਲੋਂ ਵੱਖ ਵੱਖ ਪੜਾਵਾਂ ਤੇ ਚਾਹ ਪਕੌੜਿਆਂ, ਜਲ, ਫਲਾਂ ਦੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਸਨ। ਨਗਰ ਕੀਰਤਨ ਵਿੱਚ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮਨਦੀਪ ਸਿੰਘ ਰਾਜਾਸਾਂਸੀ ਇੰਚਾਰਜ ਸ਼੍ਰੋਮਣੀ ਕਮੇਟੀ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸਮਸ਼ੇਰ ਸਿੰਘ ਚੀਮਾ, ਬਾਬਾ ਸੁਰਿੰਦਰ ਸਿੰਘ ਅੱਚਲ ਸਾਹਿਬ ਵਾਲੇ, ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਬਾਬਾ ਮਨਜੀਤ ਸਿੰਘ ਮੜੀਆਂਵਾਲ, ਬਾਬਾ ਹਰਜੀਤ ਸਿੰਘ ਉਮਰਪੁਰਾ ਯੂਕੇ ਵਾਲੇ, ਬਾਬਾ ਵਿਕਰਮਜੀਤ ਸਿੰਘ ਦਲ ਬਾਬਾ ਬੰਦਾ ਸਿੰਘ ਬਹਾਦਰ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ, ਨਰਿੰਦਰ ਸਿੰਘ ਸੇਖਵਾਂ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਸਹਿਜਪਾਲ ਸਿੰਘ ਗੋਰਾਇਆ, ਅਮਰਬੀਰ ਸਿੰਘ ਗੋਰਾਇਆ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਡਾ. ਚਰਨਜੀਤ ਸਿੰਘ ਸੰਧੂ ਪ੍ਰਿੰਸੀਪਲ ਗੁਰੂ ਨਾਨਕ ਕਾਲਜ, ਪ੍ਰੋਫੈਸਰ ਗੁਰਬੀਰ ਸਿੰਘ ਬਰਾੜ, ਡਾਕਟਰ ਮਨਪ੍ਰੀਤ ਸਿੰਘ ਬਟਾਲਾ, ਬਲਵਿੰਦਰ ਕੌਰ ਪ੍ਰਿੰਸੀਪਲ ਗੁਰੂ ਨਾਨਕ ਦੇਵ ਅਕੈਡਮੀ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ, ਜਿਨ੍ਹਾਂ ਨੇ ਇਸ ਮਹਾਨ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।