- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਆਸਤ ਦਾ ਮਕਸਦ ਸੱਤਾ ਨਹੀਂ ਸਗੋਂ ਲੋਕ ਸੇਵਾ ਹੋਣਾ ਚਾਹੀਦਾ ਹੈ: ਬਲਵਿੰਦਰ ਲਾਡੀ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਸ੍ਰੀ ਹਰਗੋਬਿੰਦਪੁਰ ਸਾਹਿਬ : ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮੀਕੇ ਵਿਖੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਧਾਰਮਿਕ ਸਭਾ ਕਰਵਾਈ। ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ‘ਆਪ’ ਬਲਵਿੰਦਰ ਸਿੰਘ ਲਾਡੀ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਸਿਰਫ਼ ਇੱਕ ਸਰਕਾਰੀ ਸਕੀਮ ਨਹੀਂ ਹੈ, ਸਗੋਂ ਇਹ ਸਾਡੇ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਅਟੁੱਟ ਆਸਥਾ ਦਾ ਸਤਿਕਾਰ ਕਰਨ ਦਾ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਹਰ ਬਜ਼ੁਰਗ ਨੂੰ ਆਪਣੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਵੇ ਅਤੇ ਉਨ੍ਹਾਂ ਦੀ ਇਹ ਚਿਰੋਕਣੀ ਇੱਛਾ ਪੂਰੇ ਮਾਣ-ਸਨਮਾਨ ਤੇ ਸਹੂਲਤਾਂ ਨਾਲ ਪੂਰੀ ਹੋ ਸਕੇ।ਆਪਣੀ ਸਿਆਸੀ ਸੋਚ ਸਪੱਸ਼ਟ ਕਰਦਿਆਂ ਲਾਡੀ ਨੇ ਜ਼ੋਰ ਦੇ ਕੇ ਕਿਹਾ ਕਿ "ਸਾਡੀ ਸੋਚ ਬਿਲਕੁਲ ਸਪੱਸ਼ਟ ਹੈ—ਸਿਆਸਤ ਦਾ ਉਦੇਸ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਨਿਰਸਵਾਰਥ ਲੋਕ ਸੇਵਾ ਹੋਣਾ ਚਾਹੀਦਾ ਹੈ।" ਇਸ ਮੌਕੇ ਪਿੰਡ ਵਾਸੀਆਂ ਨੇ ਲਾਡੀ ਦਾ ਨਿੱਘਾ ਸਵਾਗਤ ਕਰਦਿਆਂ ਸਰਕਾਰ ਦੇ ਇਸ ਲੋਕ-ਪੱਖੀ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਪਿੰਡ ਦੇ ਪੰਚ-ਸਰਪੰਚ, ਪਾਰਟੀ ਵਰਕਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।