- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਚੇਲਾ ਆਮਦਾ ਗੁਰਦਾਸਪੁਰ ਰਾਮ ਲੀਲਾ ਦੀ ਸੱਤਵੀਂ ਨਾਈਟ ਸਮਾਪਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਚੇਲਾ ਆਮਦਾ ਗੁਰਦਾਸਪੁਰ ਰਾਮਲੀਲਾ ਕਲੱਬ ਵੱਲੋਂ ਕੀਤੀ ਜਾ ਰਹੀ ਰਾਮਲੀਲਾ ਵਿੱਚ ਸਮਾਜ ਸੇਵੀ ਤੇ ਸਰਪੰਚ ਤਾਰਾਗੜ੍ਹ ਰਾਜੇਸ਼ ਕੁਮਾਰ ਕੁੱਦਾ ਨੇ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਰਾਮ ਲੀਲਾ ਦੀ ਸੱਤਵੀਂ ਨਾਈਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਰਾਮਲੀਲਾ ਪ੍ਰਬੰਧਕ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਇਸ ਧਾਰਮਿਕ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਰਾਮਲੀਲਾ ਰਾਹੀਂ ਵਿਰਾਸਤ ਅਤੇ ਸੰਸਕ੍ਰਿਤੀ ਨੂੰ ਸੰਭਾਲਣ ਦਾ ਯਤਨ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਉਨ੍ਹਾਂ ਨੇ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਭਗਵਾਨ ਰਾਮ ਜੀ ਦਾ ਜੀਵਨ ਸਾਨੂੰ ਸੱਚ, ਧਰਮ, ਮਰਿਆਦਾ, ਸੇਵਾ ਅਤੇ ਇਮਾਨਦਾਰੀ ਦੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਹਨਾਂ ਕਿਹਾ ਕਿ ਸਾਨੂੰ ਉਹਨਾਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਸੇਧ ਲੈਂਦਿਆਂ ਸਮਾਜ ਵਿੱਚ ਆਪਸੀ ਭਾਈਚਾਰਾ ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਉਹਨਾਂ ਨਾਲ ਠਾਕੁਰ ਸਰਬਜੀਤ ਸਿੰਘ ਸੱਬਾ, ਸਰਪੰਚ ਜੋਗਿੰਦਰ ਸਿੰਘ, ਜੱਗਾ ਸਰਪੰਚ ਜੋਈਆਂ, ਰਾਜਾ ਬਕਨੌਰ, ਠਾਕੁਰ ਦਲਵੀਰ ਸਿੰਘ ਤਿਤੂ, ਚਾਚਾ ਸੁਰਜੀਤ ਸਿੰਘ ਜੱਗੀ, ਰਿੰਕੂ ਭਗਤ ਆਦਿ ਮੌਜੂਦ ਸਨ।