- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਸਰਕਾਰ ਨੇ ਪੰਜਾਬ ਦਾ ਹਰ ਪੱਧਰ ’ਤੇ ਨੁਕਸਾਨ ਕੀਤਾ : ਸਤੀਸ਼ ਪੰਮਾ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ : ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦਾ ਹਰ ਪੱਧਰ ’ਤੇ ਨੁਕਸਾਨ ਕੀਤਾ ਹੈ ਜਿਸ ਦਾ ਖਮਿਆਜ਼ਾ ਅੱਜ ਸੂਬੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਪੰਜਾਬ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਹਰ ਵਰਗ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਬੇ ਵਿੱਚ ਵਧਦੇ ਨਸ਼ੇ, ਗੈਂਗਸਟਰਵਾਦ, ਵਪਾਰ ਦੇ ਵਿਗੜਦੇ ਹਾਲਾਤ, ਫਿਰੌਤੀ ਦੀਆਂ ਘਟਨਾਵਾਂ ਅਤੇ ਬਦਹਾਲ ਕਾਨੂੰਨ-ਵਿਵਸਥਾ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਪਾਰੀ ਅਤੇ ਕਾਰੋਬਾਰੀ ਵਰਗ ਅਸੁਰੱਖਿਆ ਦੇ ਮਾਹੌਲ ਵਿੱਚ ਕੰਮ ਕਰਨ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਫਿਰੌਤੀ ਅਤੇ ਧਮਕੀਆਂ ਦੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ, ਜਦਕਿ ਨਸ਼ੇ ਅਤੇ ਗੈਂਗਸਟਰਵਾਦ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਬੰਦ ਕੀਤੀਆਂ ਗਈਆਂ ਜਨਕਲਿਆਣਕਾਰੀ ਯੋਜਨਾਵਾਂ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਦਾ ਹਿਸਾਬ ਲੈ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਦਾ ਮਾਹੌਲ ਬਹਾਲ ਕੀਤਾ ਜਾਵੇਗਾ।