- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਭਲਾਈ ਲਈ ਵਚਨਬੱਧ : ਬਲਵਿੰਦਰ ਲਾਡੀ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੱਲੋਂ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਥਿਤੀ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਜਲੰਧਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ ਅਤੇ ਨਾਲ ਹੀ ਹਲਕੇ ’ਚ ਪਾਰਟੀ ਦੀ ਮਜ਼ਬੂਤੀ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਹਲਕੇ ’ਚ ਪਾਰਟੀ ਦੀ ਮਜ਼ਬੂਤੀ ਲਈ ਵੱਧ ਚੜ੍ਹ ਕੇ ਕੰਮ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੇ ਦੌਰਾਨ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਨ ਬਿਨ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਇਆ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸਰਵਣ ਸਿੰਘ ਕਲਸੀ ਤੇ ਹੈਰੀ ਵੀ ਮੌਜੂਦ ਸਨ।