ਆਕਾਸ਼, ਗੁਰਦਾਸਪੁਰ

ਜੀਆ ਲਾਲ ਮਿੱਤਲ ਡੀਏਵੀ ਪਬਲਿਕ ਸਕੂਲ ਵਿੱਚ ਅੱਜ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬੱਚਿਆਂ ਵੱਲੋਂ ਸਮੂਹ ਗਾਇਨ, ਭਾਸ਼ਣ, ਡਾਂਸ ਅਤੇ ਰੱਖੜੀ ਦੇ ਤਿਉਹਾਰ 'ਤੇ ਆਧਾਰਿਤ ਲਘੂ ਨਾਟਕ ਪੇਸ਼ ਕੀਤਾ ਗਿਆ। ਸਕੂਲ ਵਿੱਚ ਜਮਾਤ ਦੂਜੀ ਤੋਂ ਛੇਵੀਂ ਜਮਾਤ ਦੇ ਬੱਚਿਆਂ ਦਾ 'ਰੱਖੜੀ ਮੇਕਿੰਗ' ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਵੱਖ-ਵੱਖ ਤਰਾਂ੍ਹ ਦੀਆਂ ਸੁੰਦਰ ਰੱਖੜੀਆਂ ਬਣਾਈਆਂ। ਸਕੂਲ ਦੀਆਂ ਵਿਦਿਆਰਥਣਾਂ ਨੇ ਡੇਰਾ ਬਾਬਾ ਨਾਨਕ ਸਰਹੱਦ 'ਤੇ ਚੰਦੂ ਵਡਾਲਾ ਚੌਂਕੀ ਅਤੇ ਬੀਐੱਸਐੱਫ ਕੈਂਪਸ ਗੁਰਦਾਸਪੁਰ ਵਿਖੇ ਜਾ ਕੇ ਡੀਆਈਜੀ ਮਾਨ ਪ੍ਰਭਾਕਰ ਜੋਸ਼ੀ , ਕਮਾਂਡੈਂਟ ਪ੍ਰਦੀਪ ਕੁਮਾਰ ਅਤੇ ਉੱਥੇ ਮੌਜੂਦ ਸਾਰੇ ਬਹਾਦਰ ਸੈਨਿਕਾਂ ਨੂੰ ਰੱਖੜੀ ਬੰਨ੍ਹੀ। ਜਿਸ ਦਾ ਮਕਸਦ ਸਰਹੱਦ 'ਤੇ ਤਾਇਨਾਤ ਬਹਾਦਰ ਜਵਾਨਾਂ ਦਾ ਧੰਨਵਾਦ ਕਰਨਾ ਹੈ, ਕਿਉਂਕਿ ਉਹ ਨਿਰਸਵਾਰਥ ਹੋ ਕੇ ਪੂਰੇ ਦੇਸ਼ ਦੀ ਰੱਖਿਆ ਕਰ ਰਹੇ ਹਨ। ਇਸ ਪ੍ਰਤੀ ਧੰਨਵਾਦ ਪ੍ਰਗਟ ਕਰਨ ਲਈ ਸਕੂਲ ਦੇ ਵਿਦਿਆਰਥੀਆਂ ਨੇ ਬਹਾਦਰ ਸੈਨਿਕਾਂ ਨੂੰ ਰੱਖਿਆ ਦੇ ਧਾਗੇ ਬੰਨ੍ਹੇ।

ਸਕੂਲ ਦੇ ਪਿੰ੍ਸੀਪਲ ਰਾਜੀਵ ਭਾਰਤੀ ਨੇ ਰੱਖੜੀ ਦੇ ਇਸ ਪਵਿੱਤਰ ਤਿਉਹਾਰ 'ਤੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨਾਂ੍ਹ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੱਖੜੀ ਦਾ ਇਹ ਤਿਉਹਾਰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸ਼ਾਉਂਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਖੁਸ਼ੀ ਨਾਲ ਮਨਾਉਣਾ ਚਾਹੀਦਾ ਹੈ। ਉਨਾਂ੍ਹ ਇਸ ਪਵਿੱਤਰ ਤਿਉਹਾਰ 'ਤੇ ਦੇਸ਼ ਦੇ ਬਹਾਦਰ ਸੈਨਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਮੂਹ ਬੱਚਿਆਂ ਨੂੰ ਉਨਾਂ੍ਹ ਵਾਂਗ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਪੇ੍ਰਿਆ।