- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋ ਨੰਗਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੀਆਂ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜਿੱਤ ਦਾ ਪਰਚਮ ਲਹਿਰਾਇਆ, ਜਦਕਿ ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਵਿਦਿਆਰਥੀਆਂ ਦੀ ਇਸ ਸਫ਼ਲਤਾ ਪਿੱਛੇ ਸਕੂਲ ਦੇ ਮਿਹਨਤੀ ਅਤੇ ਸਮਰਪਿਤ ਕੋਚ ਜੁਗਰਾਜ ਸਿੰਘ ਸਹੋਤਾ ਦੀ ਅਹਿਮ ਭੂਮਿਕਾ ਰਹੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਨਰਿੰਦਰ ਸਿੰਘ ਬਾਠ ਅਤੇ ਰਾਜਵੰਤ ਕੌਰ ਬਾਠ ਨੇ ਜੇਤੂ ਖਿਡਾਰੀਆਂ ਅਤੇ ਕੋਚ ਜੁਗਰਾਜ ਸਿੰਘ ਸਹੋਤਾ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸਾਕਸ਼ੀ ਬੇਦੀ ਨੇ ਜੇਤੂ ਵਿਦਿਆਰਥੀਆਂ ਤੇ ਕੋਚ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਅੰਤ ਵਿੱਚ ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਵੀ ਆਪਣੀ ਖੇਡ ਪ੍ਰਤਿਭਾ ਦੇ ਦਮ ’ਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ।