ਕੈਬਨਿਟ ਮੰਤਰੀ ਵੱਲੋਂ ਨਿਰਧਾਰਿਤ ਟੀਮ ਨੇ ਨਰੋਟ ਜੈਮਲ ਸਿੰਘ ਤੇ ਬਮਿਆਲ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਵੱਲੋਂ ਨਿਰਧਾਰਿਤ ਟੀਮ ਨੇ ਨਰੋਟ ਜੈਮਲ ਸਿੰਘ ਅਤੇ ਬਮਿਆਲ ਦਾ ਕੀਤਾ ਦੌਰਾ
Publish Date: Sat, 07 Mar 2026 04:03 PM (IST)
Updated Date: Sun, 08 Mar 2026 04:01 AM (IST)

ਜੀਆਰਪੀ- ‘ਆਪ’ ਦੀ ਟੀਮ ਨਰੋਟ ਜੈਮਲ ਸਿੰਘ, ਬਮਿਆਲ ਖੇਤਰ ਦੇ ਦੌਰੇ ਦੌਰਾਨ ਮੀਟਿੰਗ ਕਰਦੇ ਹੋਏ। ਕਮਲਜੀਤ ਸਿੰਘ, ਪੰਜਾਬੀ ਜਾਗਰਣ ਤਾਰਾਗੜ੍ਹ : ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਇਕ ਟੀਮ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਨਰੋਟ ਜੈਮਲ ਸਿੰਘ ਤੇ ਬਮਿਆਲ ਖੇਤਰ ਦਾ ਦੌਰਾ ਕੀਤਾ ਗਿਆ। ਟੀਮ ਵਲੋਂ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਜਾਣਕਾਰੀ ਦਿੰਦਿਆਂ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਗਠਿਤ ਕੀਤੀ ਵਿਸ਼ੇਸ਼ ਟੀਮ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਨਰੋਟ ਜੈਮਲ ਸਿੰਘ ਅਤੇ ਬਮਿਆਲ ਖੇਤਰ ਦਾ ਦੌਰਾ ਕੀਤਾ ਗਿਆ ਅਤੇ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਟੀਮ ਵੱਲੋਂ ਨਰੋਟ ਜੈਮਲ ਸਿੰਘ ਵਿਖੇ ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ’ਚ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਤੇ ਚਰਚਾ ਕੀਤੀ ਗਈ। ਉਹਨ੍ਹਾਂ ਵੱਖ ਵੱਖ ਅਹੁਦੇਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਿਲਾਈ ਜਾਵੇ। ਇਸ ਮੌਕੇ ਟੀਮ ਵੱਲੋਂ ਜਲਾਲੀਆ ਦਰਿਆ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਿਰਧਾਰਤ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕੀਤੇ ਜਾਣ। ਇਸ ਮੌਕੇ ਵਿਕਾਸ, ਸੋਹਨ ਲਾਲ ਚੇਅਰਮੈਨ ਬਲਾਕ ਸੰਮਤੀ ਨਰੋਟ ਜੈਮਲ ਸਿੰਘ, ਮਨੀਸ਼ ਗੁਪਤਾ ਸਰਪੰਚ ਬਮਿਆਲ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।