- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਣਜਾਰਾ ਭਾਈਚਾਰਾ ਮਨਵਿੰਦਰ ਸਿੰਘ ਦਕੋਹਾ ਦੇ ਹੱਕ ਵਿੱਚ ਇਕਜੁੱਟ ਹੋਵੇ : ਡਾ. ਬਲਵਿੰਦਰ ਸਿੰਘ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਸ੍ਰੀ ਹਰਗੋਬਿੰਦਪੁਰ ਸਾਹਿਬ : ਬਾਜ਼ੀਗਰ (ਵਣਜਾਰਾ) ਸਮਾਜ ਸੰਘਰਸ਼ ਕਮੇਟੀ ਦੇ ਪ੍ਰਧਾਨ ਡਾ. ਬਲਵਿੰਦਰ ਸਿੰਘ ਨੇ ਸਮੂਹ ਵਣਜਾਰਾ ਭਾਈਚਾਰੇ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਸੇਵਾਦਾਰ ਮਨਵਿੰਦਰ ਸਿੰਘ ਦਕੋਹਾ ਦੇ ਹੱਕ ਵਿੱਚ ਇਕਜੁੱਟ ਹੋ ਕੇ ਆਪਣੀ ਸਮਾਜਿਕ ਏਕਤਾ, ਭਾਈਚਾਰਕ ਸਾਂਝ ਅਤੇ ਹੱਕਾਂ ਪ੍ਰਤੀ ਜਾਗਰੂਕਤਾ ਦਾ ਪ੍ਰਗਟਾਵਾ ਕਰਨ। ਇੱਕ ਪ੍ਰੈੱਸ ਬਿਆਨ ਰਾਹੀਂ ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਵਣਜਾਰਾ ਸਮਾਜ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇੱਕ ਮਜ਼ਬੂਤ ਆਵਾਜ਼ ਬਣੇ ਅਤੇ ਆਪਣੇ ਭਾਈਚਾਰੇ ਦੇ ਹੱਕਾਂ, ਸਨਮਾਨ ਅਤੇ ਨਿਆਂ ਲਈ ਇਕਜੁੱਟਤਾ ਨਾਲ ਖੜ੍ਹਾ ਹੋਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਨਵਿੰਦਰ ਸਿੰਘ ਦਕੋਹਾ ਦੇ ਹੱਕ ਵਿੱਚ ਸਮੂਹ ਭਾਈਚਾਰੇ ਦਾ ਸਹਿਯੋਗ ਅਤੇ ਸਮਰਥਨ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਅਖੀਰ ਵਿੱਚ ਉਨ੍ਹਾਂ ਸਮੂਹ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਸਾਂਝੀ ਸੋਚ, ਏਕਤਾ ਅਤੇ ਸ਼ਾਂਤੀਪੂਰਨ ਢੰਗ ਨਾਲ ਭਾਈਚਾਰੇ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਆਪਣਾ ਬਣਦਾ ਸਹਿਯੋਗ ਦਿੱਤਾ ਜਾਵੇ।