- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਬਣਾਇਆ ਜਾਵੇਗਾ ਮੋਹਰੀ : ਬਲਵਿੰਦਰ ਲਾਡੀ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਸ੍ਰੀ ਹਰਗੋਬਿੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਹਲਕੇ ਦੇ 57 ਪਿੰਡਾਂ ਲਈ ਕਰੀਬ 2 ਕਰੋੜ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਇਹ ਗ੍ਰਾਂਟ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਅਤੇ ਬੀਡੀਪੀਓ ਕਾਦੀਆਂ ਰਾਜਵਿੰਦਰ ਕੌਰ ਵੱਲੋਂ ਬਟਾਲਾ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਦੀ ਮੌਜੂਦਗੀ ਵਿੱਚ ਜਾਰੀ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੇ ਹੋਏ ਵੱਖ-ਵੱਖ ਪੱਧਰਾਂ ’ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਰਕਾਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ ਅਤੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜ਼ਾਂ ਲਈ ਪੈਸੇ ਦੀ ਕੋਈ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ’ਚ ਸਰਵਪੱਖੀ ਵਿਕਾਸ ਕਾਰਜ ਕਰਵਾ ਕੇ ਹਲਕੇ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ ਨੇ ਗ੍ਰਾਂਟ ਜਾਰੀ ਕਰਨ ਲਈ ਪੰਜਾਬ ਸਰਕਾਰ ਅਤੇ ਬਲਵਿੰਦਰ ਸਿੰਘ ਲਾਡੀ ਦਾ ਧੰਨਵਾਦ ਕੀਤਾ। ਸਰਪੰਚਾਂ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣ ਵਿੱਚ ਮਦਦ ਮਿਲੇਗੀ ਅਤੇ ਪਹਿਲਾਂ ਤੋਂ ਚੱਲ ਰਹੇ ਕੰਮਾਂ ਨੂੰ ਵੀ ਹੋਰ ਰਫ਼ਤਾਰ ਦਿੱਤੀ ਜਾ ਸਕੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਹਰਦਾਨ, ਗੁਰਪ੍ਰੀਤ ਸਿੰਘ ਨੱਤ, ਸਾਹਿਬ ਸਿੰਘ, ਜਗਜੀਵਨ ਸਿੰਘ, ਕਰਮਜੀਤ, ਮਹਿੰਦਰ ਸਿੰਘ, ਮਨਦੀਪ ਸਿੰਘ, ਜਗੀਰ ਸਿੰਘ, ਦਵਿੰਦਰ ਸਿੰਘ ਧੀਰਾ, ਦਵਿੰਦਰ ਸਿੰਘ ਮਿਸ਼ਰਪੁਰਾ, ਮਨਦੀਪ ਸਿੰਘ ਦਈਆ, ਸ਼ਮਸ਼ੇਰ ਸਿੰਘ, ਮਨਿਦੰਰ ਸਿੰਘ, ਜਸਕਰਨ ਸਿੰਘ, ਸਵਿੰਦਰ ਸਿੰਘ, ਲਖਬੀਰ ਸਿੰਘ, ਸਿਕੰਦਰ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਸੰਦੀਪ ਸਿੰਘ, ਮਨਿੰਦਰ ਸਿੰਘ, ਗੁਰਦੀਪ ਸਿੰਘ, ਜਤਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਲਖਬੀਰ ਸਿੰਘ, ਅਮਰੀਕ ਸਿੰਘ, ਹਰਵਿੰਦਰ ਸਿੰਘ, ਇਕਬਾਲ ਮਸੀਹ, ਕਰਮ ਸਿੰਘ ਆਦਿ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।