- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਤਿਆਚਾਰ ਨਾਲ ਜਮਹੂਰੀਅਤ ਦੀ ਆਵਾਜ਼ ਨਹੀਂ ਦੱਬੀ ਜਾ ਸਕਦੀ : ਚੁਤਾਲਾ, ਮਸਾਣੀਆਂ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਕੋਰ ਕਮੇਟੀ ਦੀ ਮੀਟਿੰਗ ਗੁਰਦੁਆਰਾ ਨਹਿਰ ਵਾਲਾ ਪੰਜਗਰਾਈਆਂ ਵਿਖੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਅਤੇ ਹਰਵਿੰਦਰ ਸਿੰਘ ਮਸਾਣੀਆਂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਕੋਰ ਕਮੇਟੀ ਦੀ 16 ਮੈਂਬਰੀ ਟੀਮ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੰਤਰੀਆਂ ਦੇ ਘਰਾਂ ਅੱਗੇ ਲਗਾਏ ਗਏ ਧਰਨਿਆਂ ਦੀਆਂ ਰਿਪੋਰਟਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਸੰਘਰਸ਼ਾਂ ਸਬੰਧੀ ਰੂਪ-ਰੇਖਾ ਤਿਆਰ ਕੀਤੀ ਗਈ। ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਵਿਖੇ ਮਾਰਚ ਕੀਤਾ ਜਾਵੇਗਾ। ਹਰਵਿੰਦਰ ਸਿੰਘ ਮਸਾਣੀਆਂ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਦਿੱਤੇ ਭਰੋਸਿਆਂ ’ਤੇ ਖਰੀ ਨਾ ਉਤਰੀ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਇਕੱਠ ਕਰਕੇ ਅਣਮਿੱਥੇ ਸਮੇਂ ਦਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਗੰਨੇ ਦੀ ਅਦਾਇਗੀ ਸਬੰਧੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਹਫ਼ਤੇ ਦਾ ਸਮਾਂ ਲਿਆ ਹੈ, ਇਸ ਲਈ ਕਿਸਾਨਾਂ ਦੀ ਬਣਦੀ ਅਦਾਇਗੀ ਜਲਦ ਜਾਰੀ ਕੀਤੀ ਜਾਵੇ।ਸੂਬਾ ਆਗੂਆਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਤੋਂ 16 ਫੀਸਦੀ ਨਮੀ ਵਾਲੇ ਪਰਮਲ ਝੋਨੇ ’ਤੇ ਵੱਡੀ ਕਟੌਤੀ ਕੀਤੀ ਜਾ ਰਹੀ ਹੈ, ਜਿਸ ਦੇ ਵਿਰੁੱਧ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਜਲਦ ਕਰਵਾਈ ਜਾਵੇ ਤਾਂ ਜੋ ਝੋਨੇ ਦੀ ਖਰੀਦ ਜਲਦ ਸ਼ੁਰੂ ਹੋ ਸਕੇ।ਇਸ ਮੌਕੇ ਹਰਭਜਨ ਸਿੰਘ ਵੈਰੋਨੰਗਲ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਜਤਿੰਦਰ ਸਿੰਘ, ਸੁਖਜਿੰਦਰ ਸਿੰਘ, ਅਨੋਖ ਸਿੰਘ ਸੁਲਤਾਨੀ, ਪਰਮਿੰਦਰ ਸਿੰਘ ਚੀਮਾ, ਬਲਦੇਵ ਸਿੰਘ ਪੰਡੋਰੀ, ਝਿਰਮਲ ਸਿੰਘ ਬੱਜੂਮਾਨ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਕਾਲਾ ਬਾਲਾ, ਰਛਪਾਲ ਸਿੰਘ ਭਰਥ, ਨਿਸ਼ਾਨ ਸਿੰਘ ਮੇੜੇ, ਬੀਬੀ ਲਖਵਿੰਦਰ ਕੌਰ, ਰਛਪਾਲ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।