ਕੁਲਦੀਪ ਸਲਗਾਨੀਆ, ਕਿਲਾ ਲਾਲ ਸਿੰਘ : ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਆਉਂਦੇ ਪਿੰਡ ਭਾਗੋਵਾਲ ਖੁਰਦ ਦੀਆਂ ਰਹਿੰਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਦੇ ਆਪ ਆਗੂ ਪਲਵਿੰਦਰ ਸਿੰਘ ਭਾਗੋਵਾਲ ਨੇ ਕਿਹਾ ਕਿ ਡੇਰਿਆਂ ਨੂੰ ਜਾਂਦੇ ਕੁੱਝ ਰੱਸਤਿਆਂ 'ਚ ਇੰਟਰਲਾਕ ਟਾਈਲਾਂ ਲੱਗਣ ਵਾਲੀਆਂ ਰਹਿੰਦੀਆਂ ਸਨ, ਜਿਸ ਕਾਰਨ ਇਨਾਂ੍ਹ ਡੇਰਿਆਂ ਦੇ ਘਰਾਂ ਨੂੰ ਕਾਫੀ ਪੇ੍ਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਹੁਣ ਇਨਾਂ੍ਹ ਡੇਰਿਆਂ ਨੂੰ ਜਾਂਦੇ ਰਸਤਿਆਂ 'ਚ ਟਾਈਲਾਂ ਲੱਗਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪਲਵਿੰਦਰ ਸਿੰਘ ਭਾਗੋਵਾਲ ਨੇ ਕਿਹਾ ਕਿ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਪਿੰਡ ਦੇ ਵੱਖ ਵੱਖ ਵਿਕਾਸ ਕਾਰਜ ਆਰੰਭ ਕਰਵਾਏ ਗਏ ਹਨ, ਜਿਸ ਨਾਲ ਪਿੰਡ ਦੀ ਨੁਹਾਰ ਬਦਲੀ ਜਾਵੇਗੀ ਤੇ ਪਿੰਡ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਇਆ ਜਾਵੇਗਾ। ਇਸ ਮੌਕੇ ਉਨਾਂ੍ਹ ਨਾਲ ਨਵਤੇਜ ਸਿੰਘ, ਲਾਲ ਸਿੰਘ, ਸੁਖਜਿੰਦਰ ਸਿੰਘ ਪ੍ਰਧਾਨ, ਮਲਕੀਤ ਸਿੰਘ, ਜਤਿੰਦਰ ਸਿੰਘ, ਬਿੱਟੂ ਲੰਬੜਦਾਰ ਆਦਿ ਹਾਜ਼ਰ ਸਨ।