ਖੇਡ ਮੈਦਾਨਾਂ ’ਚ ਗੂੰਜਦੀ ਨੌਜਵਾਨੀ ਰੰਗਲੇ ਪੰਜਾਬ ਦੀ ਅਸਲ ਤਾਕਤ : ਕਟਾਰੂਚੱਕ ਖੇਡ ਮੈਦਾਨਾਂ ਵਿੱਚ ਗੂੰਜਦੀ ਨੌਜਵਾਨੀ ਊਰਜਾ ਹੀ ਰੰਗਲੇ ਪੰਜਾਬ ਦੀ ਅਸਲ ਤਾਕਤ ਹੈ- ਕੈਬਨਿਟ ਮੰਤਰੀ ਕਟਾਰੂਚੱਕ
Publish Date: Sun, 04 Oct 2026 05:38 PM (IST)
Updated Date: Sun, 04 Oct 2026 05:41 PM (IST)
‘ਖੁਸ਼ਹਾਲ ਬਹਿਲ ਮੈਮੋਰੀਅਲ ਕ੍ਰਿਕਟ ਕੱਪ’ ਸਫਲਤਾਪੂਰਵਕ ਸੰਪੰਨ ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਦੇ ਮੈਦਾਨ |ਚ ‘ਖੁਸ਼ਹਾਲ ਬਹਿਲ ਮੈਮੋਰੀਅਲ ਕ੍ਰਿਕਟ ਕੱਪ’ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ ਕਰਵਾਇਆ ਗਿਆ, ਜਿਸ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਸਮੇਤ ਪਾਰਟੀ ਦੇ ਆਗੂ ਵਰਕਰ ਅਤੇ ਖਿਡਾਰੀ ਮੌਜੂਦ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਕਟਾਰੂਚੱਕ ਨੇ ਸਵਰਗੀ ਖੁਸ਼ਹਾਲ ਬਹਿਲ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਰਾਜਨੀਤੀ ਦੇ ਖੇਤਰ ’ਚ ਕਦਰਾਂ-ਕੀਮਤਾਂ ਅਤੇ ਸਾਫ਼-ਸੁਥਰੀ ਰਾਜਨੀਤੀ ਨੂੰ ਕਾਇਮ ਰੱਖਿਆ। ਉਨ੍ਹਾਂ ਆਪਣਾ ਸਾਰਾ ਜੀਵਨ ਲੋਕ ਸੇਵਾ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦੀ ਲੋਕਾਂ ਪ੍ਰਤੀ ਸੇਵਾ ਭਾਵਨਾ ਹਮੇਸ਼ਾ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਇੱਕ ਸਿਹਤਮੰਦ ਤੇ ਉਜਵਲ ਭਵਿੱਖ ਵੱਲ ਲੈ ਜਾਣ ਦਾ ਮਜ਼ਬੂਤ ਜ਼ਰੀਆ ਵੀ ਹਨ। ਉਨ੍ਹਾਂ ਕਿਹਾ ਕਿ ਮੈਦਾਨਾਂ ’ਚ ਗੂੰਜਦੀ ਨੌਜਵਾਨੀ ਦੀ ਇਹ ਊਰਜਾ ਹੀ ਰੰਗਲੇ ਪੰਜਾਬ ਦੀ ਅਸਲ ਤਾਕਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਦੀ ਅਗਵਾਈ ਹੇਠ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਲਗਭਗ 3100 ਖੇਡ ਮੈਦਾਨ ਤਿਆਰ ਕੀਤੇ ਗਏ ਹਨ, ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੇ ਨੇੜੇ ਹੀ ਖੇਡਾਂ ਲਈ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰ ਕੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ’ਚ ਹੋਰ ਅੱਗੇ ਲੈ ਕੇ ਜਾਣਾ ਹੈ। ਇਸ ਮੌਕੇ ਰਮਨ ਬਹਿਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਕ੍ਰਿਕਟ ਟੂਰਨਾਮੈਂਟ ਉਨ੍ਹਾਂ ਦੇ ਸਵਰਗੀ ਪਿਤਾ ਖੁਸ਼ਹਾਲ ਬਹਿਲ ਦੀ ਯਾਦ ਨੂੰ ਸਮਰਪਿਤ ਹੈ। ਟੂਰਨਾਮੈਂਟ ’ਚ ਲਗਭਗ 16 ਟੀਮਾਂ ਨੇ ਭਾਗ ਲਿਆ ਅਤੇ ਫਾਈਨਲ ਮੁਕਾਬਲੇ ’ਚ ਪਹੁੰਚੀਆਂ ਦੋਵੇਂ ਟੀਮਾਂ ਵੱਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰਤ ਭੂਸ਼ਣ ਸ਼ਰਮਾ ਸੰਗਠਨ ਇੰਚਾਰਜ ਗੁਰਦਾਸਪੁਰ, ਚੇਅਰਮੈਨ ਸਪੋਰਟਸ ਵੈਲਫੇਅਰ ਸਵਿੰਦਰ ਸਿੰਘ ਲੰਬੜ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਅਸ਼ਵਨੀ ਕੁਮਾਰ ਭੱਲਾ, ਚੇਅਰਮੈਨ ਬਲਵਿੰਦਰ ਸਿੰਘ, ਸਰਪੰਚ ਬਲਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਖੇਡ ਪ੍ਰੇਮੀ ਹਾਜ਼ਰ ਸਨ।