ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ: ਪਾਇਲਟ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ: ਪਾਇਲਟ
Publish Date: Mon, 19 Oct 2026 05:52 PM (IST)
Updated Date: Mon, 19 Oct 2026 05:54 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਕਰੀਬ ਇੱਕ ਸਾਲ ਪਹਿਲਾਂ ਬਟਾਲਾ ਦੇ ਰਹਿਣ ਵਾਲੇ ਨੌਜਵਾਨ ਕਨਵ ਮਹਾਜਨ ਦੀ ਦਿਨ ਦਿਹਾੜੇ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਜਿਸ ਦੇ ਸੰਬੰਧ ਵਿੱਚ ਅੱਜ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਚੇਚੇ ਤੌਰ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਦੇ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ , ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ, ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਜਕੁਮਾਰ ਵੇਰਕਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਐਡਵੋਕੇਟ ਅਮਨਦੀਪ ਜੈਂਤੀਪੁਰ ਤੇ ਹੋਰ ਕਾਂਗਰਸ ਦੀ ਲੀਡਰਸ਼ਿਪ ਪਹੁੰਚੀ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਪਹਿਲਾਂ ਐਡਵੋਕੇਟ ਅਮਨਦੀਪ ਜੈੰਤੀਪੁਰ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਸਚਿਨ ਪਾਇਲਟ ਅਤੇ ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਸਚਿਨ ਪਾਇਲਟ ਅਤੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਵੱਲੋਂ ਜਿੱਥੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜਹਾਰ ਕੀਤਾ ਗਿਆ । ਪ੍ਰੈਸ ਮਿਲਣੀ ਨੂੰ ਸੰਬੋਧਨ ਕਰਦਿਆਂ ਪਾਇਲਟ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਹਰ ਪਾਸੇ ਗੈਂਗਸਟਰ ਰਾਜ ਫੈਲਿਆ ਹੋਇਆ ਹੈ। ਉਹਨਾਂ ਕਿਹਾ ਕਿ ਵਪਾਰੀਆਂ ਕਾਰੋਬਾਰੀਆਂ ਤੇ ਹੋਰ ਨਾਮਵਰ ਲੋਕਾਂ ਨੂੰ ਜੋ ਫਰੋਤੀ ਦੀਆਂ ਕਾਲਾਂ ਆ ਰਹੀਆਂ ਹਨ ਉਹ ਬਹੁਤ ਹੀ ਮੰਦਭਾਗੀ ਗੱਲ ਹੈ ਅਤੇ ਫਿਰੋਤੀ ਨਾ ਮਿਲਣ ਤੇ ਸੰਬੰਧਿਤ ਵਿਅਕਤੀ ਜਾਂ ਵਪਾਰੀ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਜਾਣੀ, ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੇ ਵੱਡਾ ਸਵਾਲੀਆ ਚਿੰਨ ਲਗਾਉਂਦਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਜਿੱਥੇ ਪੀੜਤ ਲੋਕਾਂ ਨੂੰ ਇਨਸਾਫ ਦਵਾਇਆ ਜਾਵੇਗਾ। ਉੱਥੇ ਨਾਲ ਹੀ ਪੰਜਾਬ ਪੰਜਾਬ ਵਾਸੀਆਂ ਨੂੰ ਸਾਫ ਸੁਥਰਾ ਅਤੇ ਸ਼ਾਂਤਮਈ ਮਾਹੌਲ ਮੁਹਈਆ ਕਰਵਾਉਣ ਦੇ ਨਾਲ ਨਾਲ ਲਾਾਅ ਐਂਡ ਆਰਡਰ ਦੀ ਸਥਿਤੀ ਵੀ ਪੂਰੀ ਤਰ੍ਹਾਂ ਬਹਾਲ ਰੱਖੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਡਰ ਦੇ ਸਾਏ ਹੇਠ ਜੀਅ ਰਹੇ ਹਨ। ਇਸ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਜੰਗਲ ਰਾਜ ਬਣਾਉਣ ਵਿੱਚ ਆਮ ਆਦਮੀ ਪਾਰਟੀ ਅਤੇ ਭਾਰਤ ਜਨਤਾ ਪਾਰਟੀ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸਦੇ ਚਲਦਿਆਂ ਪੰਜਾਬ ਚ ਇਨਸਾਫ ਨਾਮ ਦੀ ਕੋਈ ਚੀਜ਼ ਨਹੀਂ ਅਤੇ ਪੀੜਿਤ ਪਰਿਵਾਰ ਅੱਜ ਵੀ ਇਨਸਾਫ ਲੈਣ ਲਈ ਦਰ ਦਰ ਭਟਕਣ ਲਈ ਮਜਬੂਰ ਹਨ। ਪੱਤਰਕਾਰਾਂ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਪਤਨੀ ਵੱਲੋਂ ਚੋਣ ਲੜਨ ਦੇ ਕੀਤੇ ਐਲਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਪ੍ਰਗਟ ਸਿੰਘ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਲੋਕ ਮੂੰਹ ਨਹੀਂ ਲਾਉਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਸਭ ਠੀਕ ਕਰ ਦਿੱਤਾ ਜਾਵੇਗਾ। ਇਸ ਮੌਕੇ ਬਟਾਲਾ ਦੇ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਸਨ।