- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਫ਼ਤਿਹਗੜ੍ਹ ਚੂੜੀਆਂ ’ਚ ਉਮੀਦਵਾਰਾਂ ਲਈ ਹੋਵੇਗੀ ਚੁਣੌਤੀਆਂ ਭਰੀ ਚੋਣ

ਫੋਟੋ;22ਬੀਟੀਐਲ19 ਤ੍ਰਿਪਤ ਰਜਿੰਦਰ ਸਿੰਘ ਬਾਜਵਾ
ਫੋਟੋ;22ਬੀਟੀਐਲ20 ਲਖਬੀਰ ਸਿੰਘ ਲੋਧੀਨੰਗਲ
ਫੋਟੋ;22ਬੀਟੀਐਲ21 ਰਵੀਕਰਨ ਸਿੰਘ ਕਾਹਲੋਂ
ਫੋਟੋ;22ਬੀਟੀਐਲ22 ਜੋਬਨ ਰੰਧਾਵਾ
ਫੋਟੋ;22ਬੀਟੀਐਲ23 ਗੁਰਬਿੰਦਰ ਸਿੰਘ ਜੌਲੀ
ਫੋਟੋ;22ਬੀਟੀਐਲ24 ਜੁਗਰਾਜ ਸਿੰਘ ਲਾਲਾਨੰਗਲ
ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ
ਫਤਿਹਗੜ੍ਹ ਚੂੜੀਆਂ, ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਵਿੱਚ ਆਗਾਮੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਸਥਾਨਕ ਸਿਆਸੀ ਹਲਕਿਆਂ ਤੇ ਆਮ ਲੋਕਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਬਨ ਰੰਧਾਵਾ ਦੀ ਕਾਰਜਸ਼ੈਲੀ ਤੇ ਹਲਕੇ ’ਚ ਉਨ੍ਹਾਂ ਦੀ ਮੌਜੂਦਗੀ ਨੂੰ ਲੈ ਕੇ ਵੱਖ-ਵੱਖ ਚਰਚਾਵਾਂ ਵੀ ਚੱਲ ਰਹੀਆਂ ਹਨ, ਕਿਉਂਕਿ ਜੋਬਨ ਰੰਧਾਵਾ ਅਜੈ ਤੱਕ ਪੁਰਾਣੇ ‘ਆਪ’ ਵਰਕਰਾਂ ਨਾਲ ਰਾਬਤਾ ਤੱਕ ਕਾਇਮ ਨਹੀਂ ਕਰ ਸਕੇ, ਜਿਸ ਕਾਰਨ ਆਉਣ ਵਾਲੇ ਦਿਨਾਂ ’ਚ ਰੰਧਾਵਾ ਨੂੰ ਨੁਕਸਾਨ ਹੋਣ ਦੇ ਆਸਾਰ ਬਣ ਸਕਦੇ ਹਨ। ਇਸ ਲਈ ਇਸ ‘ਆਪ’ ਉਮੀਦਵਾਰ ਨੂੰ ਚਾਹੀਦਾ ਹੈ ਕਿ ਉਹ ਜ਼ਮੀਨੀ ਪੱਧਰ ’ਤੇ ਕੰਮ ਕਰਦੇ ਹੋਏ ਪੁਰਾਣੇ ਪਾਰਟੀ ਵਰਕਰਾਂ ਨੂੰ ਨਾਲ ਲੈ ਚੱਕਣ। ਲੋਕਾਂ ਮੁਤਾਬਕ ਲੋਕਾਂ ਨਾਲ ਸਿੱਧਾ ਰਾਬਤਾ ਅਤੇ ਨਿਮਰਤਾ ਵਾਲਾ ਵਿਵਹਾਰ ਕਿਸੇ ਵੀ ਉਮੀਦਵਾਰ ਦੀ ਸਫਲਤਾ ਲਈ ਜ਼ਰੂਰੀ ਹੁੰਦਾ ਹੈ।
ਬਹੁ-ਕੋਣੀ ਮੁਕਾਬਲੇ ਦੇ ਆਸਾਰ
ਰਵਾਇਤੀ ਤੇ ਨਵੀਆਂ ਧਿਰਾਂ ਵਿਚਾਲੇ ਸਖ਼ਤ ਟੱਕਰ ਹੈ ਅਤੇ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ, ਜਿਸ ਨੂੰ ਰਵਾਇਤੀ ਤੌਰ ’ਤੇ ਕਾਂਗਰਸ ਦਾ ਮਜ਼ਬੂਤ ਗੜ੍ਹ ਮੰਨਿਆ ਜਾਂਦਾ ਰਿਹਾ ਹੈ, ਵਿੱਚ ਇਸ ਵਾਰ ਸਿਆਸੀ ਮੁਕਾਬਲਾ ਕਾਫ਼ੀ ਦਿਲਚਸਪ ਅਤੇ ਗੁੰਝਲਦਾਰ ਬਣਦਾ ਨਜ਼ਰ ਆ ਰਿਹਾ ਹੈ। ਸਿਆਸੀ ਜਾਣਕਾਰਾਂ ਮੁਤਾਬਕ ਇਸ ਵਾਰ ਕਿਸੇ ਇੱਕ ਪਾਰਟੀ ਲਈ ਰਾਹ ਆਸਾਨ ਨਹੀਂ ਹੋਵੇਗਾ। ਹਲਕੇ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ , ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ’ਵਾਰਿਸ ਪੰਜਾਬ ਦੇ’ ਅਤੇ ਅਕਾਲੀ ਦੱਲ ਅਮਿ੍ਰਤਸਰ ਨਾਲ ਜੁੜੇ ਉਮੀਦਵਾਰਾਂ ਵਿਚਾਲੇ ਬਹੁ-ਕੋਣੀ ਟੱਕਰ ਦੇਖਣ ਨੂੰ ਮਿਲ ਸਕਦੀ ਹੈ। ਸਥਾਨਕ ਪੱਧਰ ’ਤੇ ਚੱਲ ਰਹੀਆਂ ਕਿਆਸ-ਅਰਾਈਆਂ ਅਤੇ ਵੱਖ-ਵੱਖ ਸਿਆਸੀ ਸਮੀਕਰਨਾਂ ਦੇ ਆਧਾਰ ’ਤੇ ਵੋਟਰਾਂ ਦੇ ਰੁਝਾਨ ਵੰਡੇ ਹੋਏ ਦਿਖਾਈ ਦੇ ਰਹੇ ਹਨ। ਜਿੱਥੇ ਵਿਰੋਧੀ ਧਿਰਾਂ ਸੱਤਾਧਾਰੀ ਪਾਰਟੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕ ਰਹੀਆਂ ਹਨ, ਉੱਥੇ ਹੀ ਸਾਰੀਆਂ ਪ੍ਰਮੁੱਖ ਪਾਰਟੀਆਂ ਵੱਲੋਂ ਹਲਕੇ ਦੇ ਵੱਖ-ਵੱਖ ਵਰਗਾਂ ਨੂੰ ਆਪਣੇ ਨਾਲ ਜੋੜਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ, ਦੂਜੇ ਪਾਸੇ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਜੋਬਨ ਰੰਧਾਵਾ ਆਪਣੇ ਪੁਰਾਣੇ ਵਰਕਰਾਂ ਤੱਕ ਪਹੁੰਚ ਕਰਨ ’ਚ ਵੀ ਨਾਕਾਮ ਨਜ਼ਰ ਆ ਰਹੇ ਹਨ। ਆਉਣ ਵਾਲੇ ਦਿਨਾਂ ’ਚ ਚੋਣ ਪ੍ਰਚਾਰ ਤੇਜ਼ ਹੋਣ ਨਾਲ ਹਲਕੇ ਦੀ ਸਿਆਸੀ ਤਸਵੀਰ ਹੋਰ ਸਪੱਸ਼ਟ ਹੋਣ ਦੀ ਉਮੀਦ ਹੈ।