ਸ਼ਹਿਰ ਦੇ ਵਿਕਾਸ ’ਚ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਪਨੂੰ ਸ਼ਹਿਰ ਦੇ ਵਿਕਾਸ ਵਿੱਚ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਨਵਦੀਪ ਪਨੂੰ
Publish Date: Tue, 17 Nov 2026 05:53 PM (IST)
Updated Date: Tue, 17 Nov 2026 05:54 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਸ੍ਰੀ ਹਰਗੋਬਿੰਦਪੁਰ ਦੇ ਬੱਸ ਸਟੈਂਡ ਨੂੰ ਜਾਣ ਵਾਲੇ ਰਸਤੇ ਦਾ ਨਿਰਮਾਣ ਕਾਰਜ ਦਾ ਰਿਬਨ ਕੱਟ ਕੇ ਉਦਘਾਟਨ ਕਰਨ ਉਪਰੰਤ ਦੱਸਿਆ ਕਿ ਇਸ ਸੜਕ ਦਾ ਨਿਰਮਾਣ ਕਰੀਬ 19 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਨਾਲ ਕੀਤਾ ਗਿਆ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਪੰਨੂੰ ਦਾ ਸਵਾਗਤ ਕਰਦਿਆ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਣ ’ਤੇ ਖੁਸ਼ੀ ਪ੍ਰਗਟਾਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪੰਨੂ ਨੇ ਦੱਸਿਆ ਕਿ ਇਸ ਵਿਕਾਸ ਕਾਰਜ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਜਲਦ ਹੱਲ ਕੀਤਾ ਜਾਵੇਗਾ ਤੇ ਸ਼ਹਿਰ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਮੌਜੂਦ ਸਥਾਨਕ ਵਸਨੀਕਾਂ ਨੇ ਕਿਹਾ ਕਿ ਬੱਸ ਸਟੈਂਡ ਨੂੰ ਜਾਣ ਵਾਲੀ ਸੜਕ ਬਣਾਉਣ ਦੀ ਮੰਗ ਕਾਫੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ ਕਿਉਂਕਿ ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਆਉਣ-ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ‘ਆਪ’ ਸਰਕਾਰ ਅਤੇ ਨਗਰ ਕੌਂਸਲ ਦੇ ਯਤਨਾਂ ਸਦਕਾ ਇਸ ਸੜਕ ਦਾ ਨਿਰਮਾਣ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਸਥਾਨਕ ਲੋਕਾਂ ਨੇ ਇਸ ਕਾਰਜ ਲਈ ਪ੍ਰਧਾਨ ਪੰਨੂ ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਸਮੂਹ ਕੌਂਸਲਰ ਅਤੇ ਅਧਿਕਾਰੀ ਵੀ ਮੌਜੂਦ ਸਨ।