ਦਿਨ ਦਿਹਾੜੇ ਘਰ ’ਚ ਦਾਖਲ ਹੋ ਕੇ ਨਕਦੀ ਤੇ ਸੋਨੇ ਦੇ ਗਹਿਣੇ ਕੀਤੇ ਚੋਰੀ, ਦਿਨ ਦਿਹਾੜੇ ਘਰ ’ਚ ਦਾਖਲ ਹੋ ਕੇ ਨਕਦੀ ਤੇ ਸੋਨੇ ਦੇ ਗਹਿਣੇ ਕੀਤੇ ਚੋਰੀ,
Publish Date: Tue, 06 Oct 2026 05:12 PM (IST)
Updated Date: Tue, 06 Oct 2026 05:14 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਨਜ਼ਦੀਕੀ ਪਿੰਡ ਆਦੋਵਾਲੀ ਵਿਖੇ ਇਕ ਚੋਰ ਵਲੋਂ ਦਿਨ ਦਿਹਾੜੇ ਘਰ ’ਚ ਦਾਖਲ ਹੋ ਕੇ ਘਰ ’ਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਔਰਤ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਹ ਸਵੇਰੇ ਲਗਭਗ 10:30 ਵਜੇ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਹਸਪਤਾਲ ਦਵਾਈ ਲੈਣ ਗਈ ਸੀ ਅਤੇ ਜਦੋਂ ਦੁਪਹਿਰ 2:00 ਵਜੇ ਦੇ ਕਰੀਬ ਵਾਪਸ ਘਰ ਆਈ ਤਾਂ ਘਰ ਦਾ ਦਰਵਾਜ਼ਾ ਖੁੱਲ੍ਹਾ ਪਿਆ ਸੀ ਅਤੇ ਅੰਦਰ ਅਲਮਾਰੀਆਂ ਦਾ ਸਾਰਾ ਸਮਾਨ ਖਿੱਲਰਿਆ ਹੋਇਆ ਸੀ ਉਸ ਦੱਸਿਆ ਕਿ ਅਲਮਾਰੀ ਵਿੱਚ ਰੱਖੇ ਲਗਭਗ 20 ਹਜ਼ਾਰ ਰੁਪਏ ਅਤੇ ਲਗਭਗ 1.20 ਲੱਖ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ, ਜਿਨ੍ਹਾਂ ਵਿੱਚ ਦੋ ਮੁੰਦਰੀਆਂ ਅਤੇ ਟੋਪਸ) ਦੀ ਜੋੜੀ ਸ਼ਾਮਲ ਸੀ, ਗਾਇਬ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਰੰਗੜ ਨੰਗਲ ਦੇ ਐੱਸਐੱਚਓ ਗੁਰਦਰਸ਼ਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਐੱਸਐੱਚਓ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਜਿਸ ਘਰ ’ਚ ਚੋਰੀ ਹੋਈ ਹੈ, ਉਸਦੇ ਨਜ਼ਦੀਕ ਲੱਗੇ ਇਕ ਸੀਸੀਟੀਵੀ ਕੈਮਰੇ ਦੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿਚ ਇਕ ਵਿਅਕਤੀ ਘਰ ’ਚ ਕੰਧ ਟੱਪ ਕੇ ਅੰਦਰ ਦਾਖਲ ਹੁੰਦਾ ਨਜ਼ਰ ਆ ਰਿਹਾ ਹੈ ਅਤੇ ਚੋਰ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।