ਹਰਜਿੰਦਰ ਸਿੰਘ ਜੱਜ, ਕਾਹਨੂੰਵਾਨ

ਪੇਂਡੂ ਮਜਦੂਰ ਯੂਨੀਅਨ ਦੀ ਮੀਟਿੰਗ ਦੌਰਾਨ ਮਜ਼ਦੂਰਾਂ ਦੀਆਂ ਬੁਨਿਆਦੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ, ਸਕੱਤਰ ਜਰਨੈਲ ਸਿੰਘ ਝੱਬਕਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਉੱਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।

ਮਜ਼ਦੂਰ ਆਗੂਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਬੇਜ਼ਮੀਨੇ ਗਰੀਬਾਂ ਮਜ਼ਦੂਰਾਂ ਨੂੰ ਕੋਆਪਰੇਟਿਵ ਸੋਸਾਇਟੀਆਂ ਦੀ ਮੈਂਬਰਸ਼ਪਿ ਦੇਣ ਅਤੇ ਬੇਜ਼ਮੀਨੇ ਮਜ਼ਦੂਰਾਂ ਨੂੰ ਕਾਰੋਬਾਰ ਜਾਂ ਨਵਾਂ ਰੋਜ਼ਗਾਰ ਕਰਨ ਲਈ ਪੰਜ ਲੱਖ ਤੱਕ ਦਾ ਬਿਨਾਂ ਵਿਆਜ ਕਰਜ਼ਾ ਦਿੱਤਾ ਜਾਵੇ। ਇਸ ਦੌਰਾਨ ਸੂਬਾ ਆਗੂ ਮੇਜਰ ਸਿੰਘ ਕੋਟ ਟੋਡਰ ਮੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਪਹਿਲਾਂ ਮੁੱਖ ਮੰਤਰੀ ਮਜ਼ਦੂਰਾਂ ਦੇ ਵਿਹੜਿਆਂ ਵਿੱਚ ਜਾ ਕੇ ਉਹਨਾਂ ਨਾਲ ਰੋਟੀ ਸਾਂਝੀ ਕਰਦਾ ਸੀ ਪਰੰਤੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਜ਼ਦੂਰਾਂ ਵਿਚੋਂ ਮੁਸ਼ਕ ਆਉਣ ਲੱਗ ਪਿਆ ਹੈ। ਆਮ ਆਦਮੀ ਜਾਂ ਮਜ਼ਦੂਰਾਂ ਦੀ ਗੱਲ ਸੁਣਨ ਦੀ ਬਜਾਏ ਉਹਨਾਂ ਵੱਲ ਪਿੱਠ ਕਰ ਕੇ ਖੜਾ ਹੈ। ਪੰਜਾਬ ਸਰਕਾਰ ਵੱਲੋਂ 1972 ਵਿੱਚ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਯੋਜਨਾ ਆਰੰਭੀ ਗਈ ਸੀ, ਜੋ ਹਾਲੇ ਤੱਕ ਵੀ ਅਮਲੀ ਜਾਮਾ ਨਹੀਂ ਪਹਿਨ ਸਕੀ। ਗਰੀਬ ਮਜ਼ਦੂਰ ਅੌਰਤਾਂ ਗ.ੈਰ ਸਰਕਾਰੀ ਕਰਜ਼ੇ ਤੋਂ ਬਹੁਤ ਦੁੱਖੀ ਹਨ ਕਰਜ਼ਾ ਚੁੱਕਾੳਣ ਲਈ ਆਪਣੇ ਘਰਾਂ ਦਾ ਕੀਮਤੀ ਸਮਾਨ ਵੇਚ ਕੇ ਕਿਸ਼ਤਾਂ ਵਾਪਿਸ ਕਰ ਰਹੀ ਹਨ। ਅਜਿਹੀਆਂ ਸੱਭ ਮੰਗਾਂ ਨੂੰ ਲੈ ਕੇ 29 ਮਾਰਚ 2023 ਨੂੰ ਐੱਸਡੀਐੱਮ ਦਫਤਰ ਦੇ ਸਾਹਮਣੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਧਰਨੇ ਦਿੱਤੇ ਜਾ ਰਹੇ। ਇਸ ਮੌਕੇ ਸੋਨੀਆਂ, ਕੁਲਵਿੰਦਰ ਕੌਰ, ਬਲਜੀਤ ਕੌਰ, ਸੁਨੀਤਾ, ਰਾਣੀ,ਪੂਨਮ,ਪਵੀਨ ਹੋਰ ਬੀਬੀਆਂ ਹਾਜ਼ਰ ਸਨ।