ਹੈਰੋਇਨ ਅਤੇ ਡਰੱਗ ਮਨੀ ਸਮੇਤ ਤਿੰਨ ਗ੍ਰਿਫਤਾਰ
24 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਤਿੰਨ ਮੁਲਜ਼ਮ ਗ੍ਰਿਫਤਾਰ
Publish Date: Sun, 22 Mar 2026 04:00 PM (IST)
Updated Date: Sun, 22 Mar 2026 04:04 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਗੁਰਦਾਸਪੁਰ : ਜ਼ਿਲ੍ਹਾ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਤਿਬੜ ਦੇ ਐੱਸਆਈ ਗੁਰਨਾਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲ ਨਹਿਰ ਬੱਬੇਹਾਲੀ ਤੋਂ ਮੁਲਜ਼ਮ ਰਾਹੁਲ ਵਾਸੀ ਨਾਰੰਗਪੁਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਉਸ ਕੋਲੋਂ ਤਲਾਸ਼ੀ ਦੌਰਾਨ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਉੱਥੇ ਹੀ ਥਾਣਾ ਦੀਨਾਨਗਰ ਦੇ ਏਐੱਸਆਈ ਦੇਸ ਰਾਜ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਨਿਆੜ ਦੇ ਸ਼ਮਸ਼ਾਨਘਾਟ ਤੋਂ ਮੁਲਜ਼ਮ ਪਵਨ ਕੁਮਾਰ ਵਾਸੀ ਪਨਿਆੜ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਉਸ ਤੋਂ ਬਰਾਮਦ ਲਿਫ਼ਾਫ਼ੇ ਦੀ ਜਾਂਚ ਕਰਨ ’ਤੇ ਦਸ ਗ੍ਰਾਮ ਹੈਰੋਇਨ ਤੇ ਇਕ ਹਜ਼ਾਰ ਰੁਪਏ ਦੀ ਡਰੱਗ ਮਨੀ ਮਿਲੀ। ਇਸੇ ਤਰ੍ਹਾਂ ਥਾਣਾ ਧਾਰੀਵਾਲ ਦੇ ਏਐੱਸਆਈ ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਾਕਾ ਬਾਈਪਾਸ ਮੋੜ ਤਰੀਜਾਨਗਰ ਵਿਖੇ ਮੌਜੂਦ ਸਨ। ਇਸ ਦੌਰਾਨ ਮੁਲਜ਼ਮ ਗੁਰਭੇਜ ਸਿੰਘ ਵਾਸੀ ਕੰਗ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਉਸ ਦੀ ਤਲਾਸ਼ੀ ਦੌਰਾਨ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।